ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਲਈ ਲਾਹੇਵੰਦ ਫ਼ਿਰੋਜ਼ਪੁਰ-ਪੱਟੀ ਰੇਲਵੇ ਲਾਈਨ: ਸਾਹਨੀ

ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਐਲਾਨੇ ਫ਼ਿਰੋਜ਼ਪੁਰ-ਪੱਟੀ ਨਵੀਂ ਰੇਲਵੇ ਲਾਈਨ ਪ੍ਰਾਜੈਕਟ ਦੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ। ਡਾ. ਸਾਹਨੀ ਕਈ ਸਾਲਾਂ ਤੋਂ ਰੇਲਵੇ ਮੰਤਰਾਲੇ ਕੋਲ ਇਸ ਪ੍ਰਾਜੈਕਟ ਨੂੰ...
Advertisement

ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਐਲਾਨੇ ਫ਼ਿਰੋਜ਼ਪੁਰ-ਪੱਟੀ ਨਵੀਂ ਰੇਲਵੇ ਲਾਈਨ ਪ੍ਰਾਜੈਕਟ ਦੀ ਪ੍ਰਵਾਨਗੀ ਦਾ ਸਵਾਗਤ ਕੀਤਾ ਹੈ। ਡਾ. ਸਾਹਨੀ ਕਈ ਸਾਲਾਂ ਤੋਂ ਰੇਲਵੇ ਮੰਤਰਾਲੇ ਕੋਲ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ ਜ਼ੋਰ ਦੇ ਰਹੇ ਸਨ। ਡਾ. ਸਾਹਨੀ ਨੇ ਦੱਸਿਆ ਕਿ ਉਨ੍ਹਾਂ ਨੇ ਨਿੱਜੀ ਤੌਰ ’ਤੇ ਇਹ ਮੁੱਦਾ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਰਵਨੀਤ ਸਿੰਘ ਬਿੱਟੂ ਕੋਲ ਕਈ ਵਾਰ ਉਠਾਇਆ ਸੀ। ਉਹ ਖ਼ੁਸ਼ ਹਨ ਕਿ ਸਰਕਾਰ ਨੇ ਆਖ਼ਰਕਾਰ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਇਸ ਰੇਲ ਲਿੰਕ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਪ੍ਰਾਜੈਕਟ ਪੰਜਾਬ ਦੀ ਆਰਥਿਕਤਾ ਵਿੱਚ ਵੱਡੇ ਪੱਧਰ ’ਤੇ ਸੁਧਾਰ ਕਰੇਗਾ।

ਡਾ. ਸਾਹਨੀ ਨੇ ਕਿਹਾ ਕਿ ਫ਼ਿਰੋਜ਼ਪੁਰ ਅਤੇ ਪੱਟੀ ਵਿਚਕਾਰ ਨਵੀਂ 25 ਕਿਲੋਮੀਟਰ ਰੇਲਵੇ ਲਾਈਨ ਦੀ ਅਨੁਮਾਨਤ ਲਾਗਤ 764 ਕਰੋੜ ਹੈ। ਇਹ ਪ੍ਰਾਜੈਕਟ ਪੰਜਾਬ ਵਿੱਚ ਸੰਪਰਕ ਅਤੇ ਆਰਥਿਕਤਾ ਲਈ ਮਹੱਤਵਪੂਰਨ ਹੋਵੇਗਾ। ਇਹ ਨਵਾਂ ਪ੍ਰਾਜੈਕਟ ਅੰਮ੍ਰਿਤਸਰ ਤੋਂ ਕਾਂਡਲਾ ਅਤੇ ਮੁੰਦਰਾ ਬੰਦਰਗਾਹਾਂ ਦੀ ਦੂਰੀ ਨੂੰ 240 ਕਿਲੋਮੀਟਰ ਤੱਕ ਘਟਾ ਦੇਵੇਗਾ। ਯਾਤਰਾ ਸਮੇਂ ਵਿੱਚ ਲਗਪਗ 12 ਘੰਟਿਆਂ ਦੀ ਬਚਤ ਕਰੇਗਾ ਅਤੇ ਨਿਰਯਾਤ ਉਦਯੋਗ ਲਈ ਭਾੜੇ ਦੀ ਲਾਗਤ ਵਿੱਚ ਕਮੀ ਆਵੇਗੀ।

Advertisement

ਖੇਤੀਬਾੜੀ ਲਾਭਾਂ ਨੂੰ ਉਜਾਗਰ ਕਰਦੇ ਹੋਏ ਡਾ. ਸਾਹਨੀ ਨੇ ਕਿਹਾ ਕਿ ਇਹ ਪ੍ਰਾਜੈਕਟ ਕਿਸਾਨਾਂ ਨੂੰ ਆਪਣੇ ਖ਼ਰਾਬ ਹੋਣ ਵਾਲੇ ਸਾਮਾਨ ਜਿਵੇਂ ਸਬਜ਼ੀਆਂ, ਫਲ ਅਤੇ ਡੇਅਰੀ ਉਤਪਾਦਾਂ ਨੂੰ ਗੁਜਰਾਤ ਅਤੇ ਮਹਾਰਾਸ਼ਟਰ ਲਿਜਾਣ ਦੇ ਯੋਗ ਬਣਾਵੇਗਾ।

Advertisement
Show comments