DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਐੱਫ ਆਈ ਆਰ ਮਾਮਲਾ: ਦਿੱਲੀ ਵਿਧਾਨ ਸਭਾ ਵੱਲੋਂ ਪੰਜਾਬ ਪੁਲੀਸ ਦੇ 3 ਅਧਿਕਾਰੀਆਂ ਨੂੰ ਨੋਟਿਸ ਜਾਰੀ

ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਅਤੇ ਹੋਰਾਂ ਵਿਰੁੱਧ ਜਲੰਧਰ ਵਿੱਚ ਕੀਤੀ ਗੲੀ ਹੈ ਐੱਫ ਆਈ ਆਰ 

  • fb
  • twitter
  • whatsapp
  • whatsapp
featured-img featured-img
(Delhi Government/ANI Photo)
Advertisement

ਦਿੱਲੀ ਵਿਧਾਨ ਸਭਾ ਦੇ ਸਪੀਕਰ ਵਿਜੇਂਦਰ ਗੁਪਤਾ ਨੇ ਸ਼ਨਿਚਰਵਾਰ ਨੂੰ ਦੱਸਿਆ ਕਿ ਪੰਜਾਬ ਪੁਲੀਸ ਦੇ ਤਿੰਨ ਚੋਟੀ ਦੇ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰਕੇ ਵਿਧਾਨ ਸਭਾ ਦੀ ਵੀਡੀਓ ਕਲਿੱਪ ਦੀ ਵਰਤੋਂ ਕਰਕੇ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਐੱਫ ਆਈ ਆਰ ਦਰਜ ਕਰਨ ਦੇ ਮਾਮਲੇ ਵਿੱਚ 48 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।

ਗੁਪਤਾ ਨੇ ਇੱਕ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਇਹ ਨੋਟਿਸ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲੀਸ (ਡੀ.ਜੀ.ਪੀ.), ਸਪੈਸ਼ਲ ਡੀ.ਜੀ.ਪੀ. (ਸਾਈਬਰ ਕ੍ਰਾਈਮ) ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰ ਨੂੰ "ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ" ਲਈ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੀਡੀਓ ਰਿਕਾਰਡਿੰਗ ਦੀ ਵਰਤੋਂ ਕਰਨਾ, ਜੋ ਕਿ ਦਿੱਲੀ ਵਿਧਾਨ ਸਭਾ ਦੀ ਜਾਇਦਾਦ ਹੈ, ਅਤੇ ਉਸ ਦੇ ਆਧਾਰ 'ਤੇ ਪੰਜਾਬ ਪੁਲਿਸ ਵੱਲੋਂ ਐੱਫ ਆਈ ਆਰ ਦਰਜ ਕਰਨਾ ਮੰਦਭਾਗਾ ਹੈ ਅਤੇ ਇਸ ਨਾਲ ਸਦਨ ਦੀ ਮਰਿਆਦਾ ਨੂੰ ਠੇਸ ਪਹੁੰਚੀ ਹੈ।

Advertisement

ਗੁਪਤਾ ਅਨੁਸਾਰ ਪੰਜਾਬ ਪੁਲੀਸ ਅਧਿਕਾਰੀਆਂ ਵਿਰੁੱਧ ਅਗਲੀ ਕਾਰਵਾਈ ਉਨ੍ਹਾਂ ਦੇ ਜਵਾਬ ਮਿਲਣ ਤੋਂ ਬਾਅਦ ਤੈਅ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੀ ਵੀਡੀਓ ਰਿਕਾਰਡਿੰਗ ਦੀ ਕਲਿੱਪ ਦਿੱਲੀ ਦੇ ਕਾਨੂੰਨ ਮੰਤਰੀ ਕਪਿਲ ਮਿਸ਼ਰਾ ਅਤੇ ਭਾਜਪਾ ਦੇ ਕਈ ਵਿਧਾਇਕਾਂ ਦੁਆਰਾ ਇਹ ਦੋਸ਼ ਲਗਾਉਂਦੇ ਹੋਏ ਵਰਤੀ ਗਈ ਸੀ ਕਿ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਪਿਛਲੇ ਸਾਲ ਨਵੰਬਰ ਵਿੱਚ ਨੌਵੇਂ ਸਿੱਖ ਗੁਰੂ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਪ੍ਰੋਗਰਾਮ 'ਤੇ ਮੰਗਲਵਾਰ ਨੂੰ ਹੋਈ ਬਹਿਸ ਦੌਰਾਨ ਗੁਰੂ ਤੇਗ ਬਹਾਦਰ ਜੀ ਦਾ ਅਪਮਾਨ ਕੀਤਾ ਸੀ।

Advertisement

ਜਲੰਧਰ ਪੁਲੀਸ ਕਮਿਸ਼ਨਰ ਦਫ਼ਤਰ ਵੱਲੋਂ ਮਿਸ਼ਰਾ ਅਤੇ ਹੋਰਾਂ ਵਿਰੁੱਧ ਆਤਿਸ਼ੀ ਦੀ ਐਡਿਟ ਕੀਤੀ ਅਤੇ ਛੇੜਛਾੜ ਵਾਲੀ ਵੀਡੀਓ ਅਪਲੋਡ ਕਰਨ ਅਤੇ ਫੈਲਾਉਣ ਦੇ ਦੋਸ਼ ਵਿੱਚ ਐੱਫ ਆਈ ਆਰ ਦਰਜ ਕੀਤੀ ਗਈ ਸੀ। ਗੁਪਤਾ ਨੇ ਕਿਹਾ ਕਿ ਵਿਧਾਨ ਸਭਾ ਨੇ ਉਹ ਸਾਰੇ ਦਸਤਾਵੇਜ਼ ਅਤੇ ਫੋਰੈਂਸਿਕ ਰਿਪੋਰਟ ਮੰਗੀ ਹੈ ਜਿਸ ਦੇ ਆਧਾਰ 'ਤੇ ਪੰਜਾਬ ਪੁਲੀਸ ਨੇ ਵੀਡੀਓ ਨੂੰ "ਡਾਕਟਰਡ" (ਛੇੜਛਾੜ ਵਾਲੀ) ਹੋਣ ਦਾ ਦਾਅਵਾ ਕੀਤਾ ਹੈ।

ਉਨ੍ਹਾਂ ਨੇ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਰਾਜ ਦੀ ਪੁਲੀਸ ਦੀ ਦੁਰਵਰਤੋਂ ਕਰਨ ਦੀ ਨਿਖੇਧੀ ਕੀਤੀ, ਜਦਕਿ ਭਾਜਪਾ ਵਿਧਾਇਕਾਂ ਨੇ ਕਥਿਤ ਤੌਰ 'ਤੇ ਸਿੱਖ ਗੁਰੂ ਦਾ ਅਪਮਾਨ ਕਰਨ ਲਈ ਆਤਿਸ਼ੀ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਹੈ।

Advertisement
×