ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਦਿੱਲੀ ਦੇ ਏਮਜ਼ ਵਿੱਚ ਅੱਗ ਲੱਗੀ

ਵੀਰਵਾਰ ਸ਼ਾਮ ਨੂੰ ਦਿੱਲੀ ਵਿੱਚ ‘ਏਮਜ਼’ ਦੇ ਜੱਚਾ-ਬੱਚਾ ਬਲਾਕ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਜਾਣਕਾਰੀ ਦਿੱਲੀ ਦੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ। ਅੱਗ ਬੁਝਾਊ ਦਸਤੇ ਦੇ ਅਧਿਕਾਰੀਆਂ ਨੇ ਕਿਹਾ ਕਿ ਅੱਗ ਲੱਗਣ ਦੀ ਜਾਣਕਾਰੀ ਮਿਲਣ...
Advertisement

ਵੀਰਵਾਰ ਸ਼ਾਮ ਨੂੰ ਦਿੱਲੀ ਵਿੱਚ ‘ਏਮਜ਼’ ਦੇ ਜੱਚਾ-ਬੱਚਾ ਬਲਾਕ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਜਾਣਕਾਰੀ ਦਿੱਲੀ ਦੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਵੱਲੋਂ ਦਿੱਤੀ ਗਈ। ਅੱਗ ਬੁਝਾਊ ਦਸਤੇ ਦੇ ਅਧਿਕਾਰੀਆਂ ਨੇ ਕਿਹਾ ਕਿ ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਅੱਗ ਬੁਝਾਉਣ ਵਾਲੀਆਂ ਦਸ ਗੱਡੀਆਂ ਮੌਕੇ ’ਤੇ ਭੇਜੀਆਂ ਗਈਆਂ। ਅਧਿਕਾਰੀਆਂ ਨੇ ਕਿਹਾ ਫ਼ਿਲਹਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਫ਼ਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਾਮ ਸਵਾ ਪੰਜ ਵਜੇ ਫ਼ੋਨ ’ਤੇ ਏਮਜ਼ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਮਗਰੋਂ ਤੁਰੰਤ ਫ਼ਾਇਰ ਬ੍ਰਿਗੇਡ ਦੀਆਂ ਦਸ ਗੱਡੀਆਂ ਏਮਜ਼ ਵੱਲ ਭੇਜ ਦਿੱਤੀਆਂ ਗਈਆਂ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਅੱਗ ਲੱਗਣ ਕਾਰਨ ਮੌਕੇ ’ਤੇ ਜੱਚਾ-ਬੱਚਾ ਬਲਾਕ ਵਿੱਚ ਹੰਗਾਮੇ ਦਾ ਮਾਹੌਲ ਦੇਖਣ ਨੂੰ ਮਿਲਿਆ। -ਪੀਟੀਆਈ

Advertisement
Advertisement