ਵਜ਼ੀਰਪੁਰ ਵਿੱਚ ਫੈਕਟਰੀ ਨੂੰ ਅੱਗ
ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿੱਚ ਅੱਜ ਇੱਕ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੇ ਧੂੰਏਂ ਦਾ ਗੁਬਾਰ ਅਸਮਾਨ ਵਿੱਚ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ। ਸੂਚਨਾ ਮਿਲਦਿਆਂ ਹੀ ਦਿੱਲੀ ਫਾਇਰ ਸਰਵਿਸ ਦੀਆਂ 10...
Advertisement
ਦਿੱਲੀ ਦੇ ਵਜ਼ੀਰਪੁਰ ਉਦਯੋਗਿਕ ਖੇਤਰ ਵਿੱਚ ਅੱਜ ਇੱਕ ਫੈਕਟਰੀ ਨੂੰ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ ਦੇ ਧੂੰਏਂ ਦਾ ਗੁਬਾਰ ਅਸਮਾਨ ਵਿੱਚ ਦੂਰ-ਦੂਰ ਤੱਕ ਦਿਖਾਈ ਦੇ ਰਿਹਾ ਸੀ। ਸੂਚਨਾ ਮਿਲਦਿਆਂ ਹੀ ਦਿੱਲੀ ਫਾਇਰ ਸਰਵਿਸ ਦੀਆਂ 10 ਗੱਡੀਆਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਅੱਗ ’ਤੇ ਕਾਬੂ ਪਾਉਣ ਲਈ ਜੱਦੋ-ਜਹਿਦ ਸ਼ੁਰੂ ਕਰ ਦਿੱਤੀ। ਅੱਗ ਬੁਝਾਊ ਦਸਤੇ ਦੇ ਅਧਿਕਾਰੀਆਂ ਅਨੁਸਾਰ ਇਹ ਇਲਾਕਾ ਕਾਫੀ ਭੀੜ-ਭੜੱਕੇ ਵਾਲਾ ਹੈ ਅਤੇ ਫੈਕਟਰੀ ਦੇ ਅੰਦਰ ਜਲਣਸ਼ੀਲ ਪਦਾਰਥ ਹੋਣ ਕਾਰਨ ਅੱਗ ਬੁਝਾਉਣ ਵਿੱਚ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਟੀਮਾਂ ਨੇ ਮੁਸਤੈਦੀ ਨਾਲ ਕੰਮ ਕਰਦਿਆਂ ਅੱਗ ਨੂੰ ਨਾਲ ਲੱਗਦੀਆਂ ਇਮਾਰਤਾਂ ਤੱਕ ਫੈਲਣ ਤੋਂ ਰੋਕਿਆ। ਇਸ ਘਟਨਾ ਵਿੱਚ ਕਿਸੇ ਦੇ ਜ਼ਖਮੀ ਹੋਣ ਜਾਂ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
Advertisement
Advertisement
