ਟਿਕਰੀ ਕਲਾਂ ਦੇ ਗੋਦਾਮ ਵਿੱਚ ਅੱਗ ਲੱਗੀ
ਦਿੱਲੀ ਦੇ ਟਿਕਰੀ ਕਲਾਂ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਗੋਦਾਮ ਵਿੱਚ ਬੀਤੀ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਆਸਮਾਨ ਵਿੱਚ ਧੂੰਏਂ ਦੇ ਗੁਬਾਰ ਫੈਲ ਗਏ। ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਸਰਵਿਸ ਵਿਭਾਗ ਨੂੰ ਰਾਤ ਕਰੀਬ 10:00 ਵਜੇ ਅੱਗ ਲੱਗਣ...
Advertisement
ਦਿੱਲੀ ਦੇ ਟਿਕਰੀ ਕਲਾਂ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਗੋਦਾਮ ਵਿੱਚ ਬੀਤੀ ਦੇਰ ਰਾਤ ਅੱਗ ਲੱਗ ਗਈ, ਜਿਸ ਕਾਰਨ ਆਸਮਾਨ ਵਿੱਚ ਧੂੰਏਂ ਦੇ ਗੁਬਾਰ ਫੈਲ ਗਏ। ਅਧਿਕਾਰੀਆਂ ਨੇ ਦੱਸਿਆ ਕਿ ਫਾਇਰ ਸਰਵਿਸ ਵਿਭਾਗ ਨੂੰ ਰਾਤ ਕਰੀਬ 10:00 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤੁਰੰਤ ਦਸ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਅੱਗ ਗੋਦਾਮ ਵਿੱਚ ਰੱਖੇ ਸਮਾਨ ਵਿੱਚ ਤੇਜ਼ੀ ਨਾਲ ਫੈਲ ਗਈ ਸੀ, ਜਿਸ ਕਾਰਨ ਫਾਇਰ ਕਰਮਚਾਰੀਆਂ ਨੂੰ ਇਸ ’ਤੇ ਕਾਬੂ ਪਾਉਣ ਲਈ ਕਾਫੀ ਜੱਦੋ-ਜਹਿਦ ਕਰਨੀ ਪਈ। ਹਾਲਾਂਕਿ ਇਸ ਘਟਨਾ ਵਿੱਚ ਹੁਣ ਤੱਕ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖ਼ਬਰ ਨਹੀਂ ਹੈ। ਅਧਿਕਾਰੀਆਂ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹਨ ਅਤੇ ਅੱਗ ਬੁਝਾਉਣ ਲਈ ਵਾਧੂ ਮਦਦ ਵੀ ਬੁਲਾਈ ਗਈ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ ਅਤੇ ਹੋਏ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ।
Advertisement
Advertisement
×

