ਨਵੀਂ ਦਿੱਲੀ: ਲੋਧੀ ਰੋਡ ਇਲਾਕੇ ਵਿੱਚ ਸੀਜੀਓ ਕੰਪਲੈਕਸ ਵਿੱਚ ਸੀਬੀਆਈ ਦੀ ਇਮਾਰਤ ਦੇ ਬੇਸਮੈਂਟ ਵਿੱਚ ਸ਼ੁੱਕਰਵਾਰ ਨੂੰ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਵਿੱਚ ਮੌਜੂਦ ਸਾਰੇ ਅਧਿਕਾਰੀਆਂ ਤੇ ਸਟਾਫ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ ਸੀ। ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੀ ਜਾਣਕਾਰੀ ਦੁਪਹਿਰ 1.40 ਵਜੇ ਮਿਲੀ ਸੀ ਜਿਸ ਤੋਂ ਬਾਅਦ ਅੱਗ ਬੁਝਾਉਣ ਲਈ ਅੱਠ ਫਾਇਰ ਟੈਂਡਰ ਮੌਕੇ ’ਤੇ ਪਹੁੰਚੇ। ਅੱਗ ਨੂੰ ਦੁਪਹਿਰ 2.30 ਵਜੇ ਬੁਝਾਇਆ ਗਿਆ ਅਤੇ ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ। ਅੱਗ ਪੈਨਲ ਬੋਆ ਵਿੱਚ ਲੱਗੀ ਸੀ। ਫਾਇਰ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। -ਪੱਤਰ ਪ੍ਰੇਰਕ