ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਅਪਰੈਲ
ਦਿੱਲੀ ’ਚ ਕੇਂਦਰੀ ਸਕੱਤਰੇਤ ਦੇ ਨਾਰਥ ਬਲਾਕ ’ਚ ਸਥਿਤ ਗ੍ਰਹਿ ਮੰਤਰਾਲੇ ਦੇ ਦਫਤਰ ਦੀ ਦੂਜੀ ਮੰਜ਼ਿਲ ’ਤੇ ਅੱਜ ਅੱਗ ਲੱਗ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਗ ਬੁਝਾਊ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਦਿੱਲੀ ਫਾਇਰ ਸਰਵਿਸ (ਡੀਐਫਐਸ) ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਸਵੇਰੇ 9:35 ਵਜੇ ਅੱਗ ’ਤੇ ਕਾਬੂ ਪਾ ਲਿਆ ਗਿਆ। ਡੀਐੱਫਐੱਸ ਅਨੁਸਾਰ ਗ੍ਰਹਿ ਮੰਤਰਾਲੇ ਦੇ ਦਫ਼ਤਰ ਦੇ ਆਈਸੀ ਡਿਵੀਜ਼ਨ ਵਿੱਚ ਦੂਜੀ ਮੰਜ਼ਿਲ ’ਤੇ ਸਵੇਰੇ 9.20 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰਫਾਈਟਰਜ਼ ਨੇ 9.35 ਵਜੇ ਅੱਗ ’ਤੇ ਕਾਬੂ ਪਾਇਆ। ਅਧਿਕਾਰੀ ਨੇ ਦੱਸਿਆ ਕਿ ਜ਼ੀਰੋਕਸ ਮਸ਼ੀਨ, ਕੁਝ ਕੰਪਿਊਟਰ ਅਤੇ ਕੁਝ ਦਸਤਾਵੇਜ਼ਾਂ ਨੂੰ ਅੱਗ ਲੱਗ ਗਈ ਸੀ।