Fire Incident: ਕੱਪੜਾ ਫੈਕਟਰੀ ’ਚ ਅੱਗ ਲੱਗੀ
ਦਿੱਲੀ ਦੇ ਗਾਂਧੀ ਨਗਰ ਇਲਾਕੇ ਸਥਿਤ ਇੱਕ ਕੱਪੜਾ ਫੈਕਟਰੀ ਵਿੱਚ ਅੱਜ ਅੱਗ ਲੱਗ ਗਈ। ਅੱਗ ਦੀ ਸੂਚਨਾ ਮਿਲਣ ਮਗਰੋਂ ਦਿੱਲੀ ਫਾਇਰ ਬ੍ਰਿਗੇਡ ਵਿਭਾਗ ਵੱਲੋਂ ਮੌਕੇ ’ਤੇ ਅੱਠ ਗੱਡੀਆਂ ਨੂੰ ਭੇਜਿਆ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਕਾਫ਼ੀ ਮੁਸ਼ੱਕਤ ਨਾਲ ਅੱਗ ਬੁਝਾਈ।...
Advertisement
ਦਿੱਲੀ ਦੇ ਗਾਂਧੀ ਨਗਰ ਇਲਾਕੇ ਸਥਿਤ ਇੱਕ ਕੱਪੜਾ ਫੈਕਟਰੀ ਵਿੱਚ ਅੱਜ ਅੱਗ ਲੱਗ ਗਈ। ਅੱਗ ਦੀ ਸੂਚਨਾ ਮਿਲਣ ਮਗਰੋਂ ਦਿੱਲੀ ਫਾਇਰ ਬ੍ਰਿਗੇਡ ਵਿਭਾਗ ਵੱਲੋਂ ਮੌਕੇ ’ਤੇ ਅੱਠ ਗੱਡੀਆਂ ਨੂੰ ਭੇਜਿਆ ਗਿਆ। ਇਸ ਦੌਰਾਨ ਮੁਲਾਜ਼ਮਾਂ ਨੇ ਕਾਫ਼ੀ ਮੁਸ਼ੱਕਤ ਨਾਲ ਅੱਗ ਬੁਝਾਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਿੱਚ ਕਿਸੇ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਉਨ੍ਹਾਂ ਦੱਸਿਆ ਕਿ ਪ੍ਰਤਾਪ ਗਲੀ ਵਿੱਚ ਇੱਕ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਸਥਿਤ
ਫ਼ੈਕਟਰੀ ਵਿੱਚ ਅੱਗ ਲੱਗਣ ਦੀ ਸੂਚਨਾ ਸਵੇਰੇ 10 ਵਜੇ ਮਿਲੀ ਸੀ। ਉਨ੍ਹਾਂ
Advertisement
ਦੱਸਿਆ ਕਿ ਅੱਗ ’ਤੇ ਕਾਬੂ ਪਾਉਣ ਲਈ ਅੱਠ ਗੱਡੀਆਂ ਨੂੰ ਭੇਜਿਆ ਗਿਆ, ਜਿਨ੍ਹਾਂ ਨੇ 11 ਵਜੇ ਤੱਕ ਅੱਗ ਬੁਝਾ ਦਿੱਤੀ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
×

