DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Fire Tragedy DELHI: ਪੀੜਤਾਂ ਦੀ ਮਦਦ ਦੇ ਨਿਰਦੇਸ਼

ਉਪ ਰਾਜਪਾਲ ਅਤੇ ਮੁੱਖ ਮੰਤਰੀ ਨੇ ਮੌਤਾਂ ’ਤੇ ਦੁੱਖ ਜਤਾਇਆ; ਪੀਡ਼ਤ ਪਰਿਵਾਰਾਂ ਨੂੰ ਮਦਦ ਦਾ ਭਰੋਸਾ ਦਿੱਤਾ

  • fb
  • twitter
  • whatsapp
  • whatsapp
Advertisement

Fire Tragedy DELHI: ਪੀੜਤਾਂ ਦੀ ਮਦਦ ਦੇ ਨਿਰਦੇਸ਼

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਅਤੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ’ਚ ਅੱਗ ਲੱਗਣ ਦੀ ਘਟਨਾ ਵਿੱਚ ਜਾਨਾਂ ਗੁਆਉਣ ਵਾਲੇ ਲੋਕਾਂ ਦੇ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਅਤੇ ਕਿਹਾ ਕਿ ਘਟਨਾ ਵਿੱਚ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਡਾਕਟਰੀ ਸਹਾਇਤਾ ਅਤੇ ਰਾਹਤ ਮੁਹੱਈਆ ਕਰਵਾਈ ਜਾ ਰਹੀ ਹੈ।

Advertisement

ਅਧਿਕਾਰੀਆਂ ਨੇ ਦੱਸਿਆ ਕਿ ਐਤਵਾਰ ਤੜਕੇ ਵਿਵੇਕ ਵਿਹਾਰ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਲੱਗੀ ਅੱਗ ਕਾਰਨ ਬੱਚੇ ਸਣੇ ਘੱਟੋ-ਘੱਟ ਨੌਂ ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ।

Advertisement

ਸ੍ਰੀ ਸੰਧੂ ਨੇ ਐਕਸ ’ਤੇ ਪੋਸਟ ’ਚ ਕਿਹਾ, ‘‘ਵਿਵੇਕ ਵਿਹਾਰ ਫੇਜ਼-1 ਵਿੱਚ ਅੱਗ ਲੱਗਣ ਦੀ ਘਟਨਾ ਤੋਂ ਮੈਂ ਬਹੁਤ ਦੁਖੀ ਹਾਂ। ਮੇਰੀ ਹਮਦਰਦੀ ਅਤੇ ਦੁਆ ਉਨ੍ਹਾਂ ਪਰਿਵਾਰਾਂ ਨਾਲ ਹਨ ਜਿਨ੍ਹਾਂ ਨੇ ਇਸ ਭਿਆਨਕ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ।’’ ਉਨ੍ਹਾਂ ਕਿਹਾ, ‘‘ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਅਤੇ ਇਸ ਮੁਸ਼ਕਲ ਸਮੇਂ ਵਿੱਚ ਦੁਖੀ ਪਰਿਵਾਰਾਂ ਨੂੰ ਢਾਰਸ ਦੇਣ ਲਈ ਪ੍ਰਾਰਥਨਾ ਕਰਦਾ ਹਾਂ।’’ ਉਪ ਰਾਜਪਾਲ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਖਮੀਆਂ ਨੂੰ ਹਰ ਜ਼ਰੂਰੀ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਅਤੇ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਫਾਇਰ ਸਰਵਿਸ ਦੇ ਕਰਮਚਾਰੀ ਅਤੇ ਐਮਰਜੈਂਸੀ ਟੀਮਾਂ ਸਥਿਤੀ ਸੰਭਾਲਣ ’ਚ ਜੁਟੀਆਂ ਹੋਈਆਂ ਹਨ।’’ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਕਸ ’ਤੇ ਪੋਸਟ ’ਚ ਕਿਹਾ ਕਿ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਦੁਖਦਾਈ ਹੈ, ਜਿਸ ਨਾਲ ਉਨ੍ਹਾਂ ਨੂੰ ਗਹਿਰਾ ਸਦਮਾ ਲੱਗਾ ਹੈ। ਮੁੱਖ ਮੰਤਰੀ ਦੱਸਿਆ ਕਿ ਜ਼ਖ਼ਮੀਆਂ ਦਾ ਨੇੜਲੇ ਹਸਪਤਾਲ ’ਚ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ। ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਇਜ਼ਹਾਰ ਵੀ ਕੀਤਾ। ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਪ੍ਰਸ਼ਾਸਨ, ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ, ਦਿੱਲੀ ਫਾਇਰ ਸਰਵਿਸ, ਦਿੱਲੀ ਪੁਲੀਸ ਤੇ ਉੱਚ ਅਧਿਕਾਰੀ ਬਚਾਅ ਤੇ ਰਾਹਤ ਕਾਰਜਾਂ ’ਚ ਜੁੱਟੇ ਹਨ। ਉਨ੍ਹਾਂ ਕਿਹਾ ਕਿ ਸਥਿਤੀ ਉੱਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਭਾਜਪਾ ਦੇ ਸਥਾਨਕ ਕੌਂਸਲਰ ਤੇ ਵਿਧਾਇਕ ਮੌਕੇ ’ਤੇ ਹਨ ਅਤੇ ਦਿੱਲੀ ਸਰਕਾਰ ਹਰ ਹਾਲਤ ’ਚ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਸੇ ਦੌਰਾਨ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਹਾਦਸੇ ’ਚ 9 ਮੌਤਾਂ ’ਤੇ ਦੁੱਖ ਜਤਾਉਂਦਿਆਂ ਕਿਹਾ ਕਿ ਇਹ ਪੀੜਤ ਪਰਿਵਾਰਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ। ਇਸੇ ਦੌਰਾਨ ਕੇਂਦਰੀ ਮੰਤਰੀ ਹਰਸ਼ ਮਲਹੋਤਰਾ, ਸਥਾਨਕ ਵਿਧਾਇਕ ਸੰਜੇ ਗੋਇਲ, ਕੌਂਸਲਰ ਪੰਕਜ ਲੂਥਰਾ ਅਤੇ ਭਾਜਪਾ ਦੀ ਸ਼ਾਹਦਰਾ ਜ਼ਿਲ੍ਹਾ ਇਕਾਈ ਦੇ ਪ੍ਰਧਾਨ ਦੀਪਕ ਗਾਬਾ ਦੇ ਨਾਲ ਸਚਦੇਵਾ ਦੁਖੀ ਪਰਿਵਾਰਾਂ ਨਾਲ ਮਿਲੇ ਅਤੇ ਸੱਤਾਧਾਰੀ ਪਾਰਟੀ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ।

ਪ੍ਰਸ਼ਾਸਨ ਨੇ ਪਿਛਲੀਆਂ ਘਟਨਾਵਾਂ ਤੋਂ ਸਬਕ ਨਹੀਂ ਸਿੱਖਿਆ: ਭਾਰਦਵਾਜ

ਨਵੀਂ ਦਿੱਲੀ (ਪੱਤਰ ਪ੍ਰੇਰਕ): ਵਿਵੇਕ ਵਿਹਾਰ ਵਿੱਚ ਅੱਜ ਅੱਗ ਲੱਗਣ ਦੀ ਘਟਨਾ ਨੂੰ ਲੈ ਕੇ ‘ਆਪ’ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਸਰਕਾਰ ’ਤੇ ਨਿਸ਼ਾਨਾ ਸੇਧਿਆ ਹੈ। ‘ਆਪ’ ਆਗੁੂ ਸੌਰਭ ਭਾਰਦਵਾਜ ਨੇ ਪ੍ਰਸ਼ਾਸਨ ’ਤੇ ਪਿਛਲੀਆਂ ਦੁਖਾਂਤਾਂ ਤੋਂ ਸਿੱਖਣ ਵਿੱਚ ਅਸਫਲ ਰਹਿਣ ਦਾ ਦੋਸ਼ ਲਾਇਆ ਤੇ ਖੇਤਰ ਵਿੱਚ ਵਾਰ-ਵਾਰ ਵਾਪਰ ਰਹੀਆਂ ਅੱਗ ਦੀਆਂ ਘਟਨਾਵਾਂ ਪ੍ਰਤੀ ਇਸ ਦੀ ਪ੍ਰਤੀਕਿਰਿਆ ’ਤੇ ਸਵਾਲ ਉਠਾਏ। ਐਕਸ ’ਤੇ ਪੋਸਟ ਵਿੱਚ, ਭਾਰਦਵਾਜ ਨੇ ਕਿਹਾ, “ਰਾਜਧਾਨੀ ਲਈ ਸ਼ਰਮ ਦੀ ਗੱਲ ਹੈ! ਵਿਵੇਕ ਵਿਹਾਰ ਦਿੱਲੀ ਵਿੱਚ ਇੱਕ ਹੋਰ ਅੱਗ ਦੀ ਘਟਨਾ ਵਾਪਰੀ, ਇਸ ਅੱਗ ਵਿੱਚ ਨੌਂਂ ਜਣੇ ਜ਼ਿੰਦਾ ਸੜ ਗਏ।” ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਰੇਖਾ ਗੁਪਤਾ ਰੀਲਾਂ ਬਣਾਉਣ ਵਿੱਚ ਰੁੱਝੀ ਹੋਈ ਹੈ ਤੇ ਉਨ੍ਹਾਂ ਨੇ ਦਿੱਲੀ ਵਿੱਚ ਪਹਿਲਾਂ ਹੋਈਆਂ ਅੱਗ ਦੀਆਂ ਘਟਨਾਵਾਂ ਤੋਂ ਕੁਝ ਨਹੀਂ ਸਿੱਖਿਆ।

Advertisement
×