DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

FIre Tragedy:ਗ੍ਰੇਟਰ ਕੈਲਾਸ਼ ਦੀ ਰਿਹਾਇਸ਼ੀ ਇਮਾਰਤ ’ਚ ਅੱਗ ਲੱਗੀ

ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਨੇ ਅੱਗ ਬੁਝਾਈ; ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ

  • fb
  • twitter
  • whatsapp
  • whatsapp
featured-img featured-img
ਅੱਗ ਬੁਝਾਉਣ ਲਈ ਪੁੱਜੀਆਂ ਫਾਇਰ ਬ੍ਰਿਗੇਡ ਵਿਭਾਗ ਦੀਆਂ ਗੱਡੀਆਂ। -ਏਐੱਨਆਈ
Advertisement

FIre Tragedy:ਗ੍ਰੇਟਰ ਕੈਲਾਸ਼ ਦੀ ਰਿਹਾਇਸ਼ੀ ਇਮਾਰਤ ’ਚ ਅੱਗ ਲੱਗੀ

ਦੱਖਣੀ ਦਿੱਲੀ ਦੇ ਗ੍ਰੇਟਰ ਕੈਲਾਸ਼-1 ਵਿੱਚ ਸਥਿਤ ਰਿਹਾਇਸ਼ੀ ਇਮਾਰਤ ਦੀ ਚੌਥੀ ਮੰਜ਼ਿਲ ’ਤੇ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਅਨੁਸਾਰ 11.30 ਵਜੇ ਘਰ ਨੰਬਰ ਡੀ-24 ਦੇ ਏ ਸੀ ਵਿੱਚ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ। ਇਸ ਮਗਰੋਂ ਫਾਇਰ ਬ੍ਰਿਗੇਡ ਦੀਆਂ ਛੇ ਹੋਰ ਗੱਡੀਆਂ ਭੇਜੀਆਂ ਗਈਆਂ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਮੁੱਖ ਤੌਰ ’ਤੇ ਚੌਥੀ ਮੰਜ਼ਿਲ ਵਿੱਚ ਘਰੇਲੂ ਸਾਮਾਨ ਵਿੱਚ ਲੱਗੀ ਸੀ ਜਿਸ ਨੂੰ ਦੁਪਹਿਰ ਡੇਢ ਵਜੇ ਤੱਕ ਬੁਝਾ ਦਿੱਤਾ ਗਿਆ। ਘਟਨਾ ਵਿੱਚ ਕਿਸੇ ਦੇ ਵੀ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਜੀ ਕੇ-1 ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸਤੇਂਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਦੇ ਹੀ ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਵਿਭਾਗ ਨੂੰ ਸੂਚਨਾ ਦਿੱਤੀ। ਉਨ੍ਹਾਂ ਨੇ ਕਿਹਾ ਕਿ ਸਾਰੀਆਂ ਐਮਰਜੈਂਸੀ ਸੇਵਾਵਾਂ ਸਮੇਂ ਸਿਰ ਪਹੁੰਚ ਗਈਆਂ ਤੋ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਦੋ ਦਿਨ ਪਹਿਲਾਂ ਹੀ ਏ ਸੀ ਦੀ ਸਰਵਿਸ ਕਰਵਾਈ ਗਈ ਸੀ। ਤੀਜੀ ਮੰਜ਼ਿਲ ’ਤੇ ਰਹਿਣ ਵਾਲੇ ਯਤੀਸ਼ ਚੰਦਰ ਗੁਪਤਾ ਦੇ ਅਨੁਸਾਰ ਜਦੋਂ ਇਹ ਘਟਨਾ ਵਾਪਰੀ ਤਾਂ ਉਸ ਦੀ ਪਤਨੀ ਅਤੇ ਘਰੇਲੂ ਨੌਕਰਾਣੀ ਕਿਸੇ ਕੰਮ ਲਈ ਹੇਠਾਂ ਸਨ। ਸਵੇਰੇ 11:30 ਵਜੇ ਉਨ੍ਹਾਂ ਦੇ ਬੈੱਡਰੂਮ ਵਿੱਚ ਏ ਸੀ ਦੀ ਇਨਡੋਰ ਯੂਨਿਟ ’ਚੋਂ ਸਪਾਰਕਿੰਗ ਹੋਣ ਲੱਗੀ ਅਤੇ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਗੁਆਂਢਣ ਅਮਰਜੀਤ ਕੌਰ ਨੇ ਦੱਸਿਆ ਕਿ ਘਰ ਵਿੱਚ ਮੌਜੂਦ ਲੋਕਾਂ ਨੇ ਚੰਗਿਆੜੀਆਂ ਦੇਖਦੇ ਹੀ ਤੁਰੰਤ ਕਾਰਵਾਈ ਕੀਤੀ। ਉਨ੍ਹਾਂ ਦੱਸਿਆ ਕਿ ਏ ਸੀ ਵਿੱਚੋਂ ਚੰਗਿਆੜੀਆਂ ਨਿਕਲੀਆਂ ਅਤੇ ਕਮਰੇ ਵਿੱਚ ਮੌਜੂਦ ਲੋਕ ਤੁਰੰਤ ਹਰਕਤ ਵਿੱਚ ਆ ਗਏ। ਉਨ੍ਹਾਂ ਨੇ ਏ ਸੀ ਬੰਦ ਕਰਨ ਤੋਂ ਬਾਅਦ ਇਮਾਰਤ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅੱਗ ਕਾਰਨ ਕਮਰਾ ਪੂਰੀ ਤਰ੍ਹਾਂ ਧੂੰਏਂ ਨਾਲ ਭਰ ਗਿਆ ਸੀ।

Advertisement

ਝੁੱਗੀਆਂ ’ਚ ਅੱਗ ਲੱਗੀ

ਨਵੀਂ ਦਿੱਲੀ: ਦਿੱਲੀ ਵਿੱਚ ਕਾਪਸਹੇੜਾ ਦੇ ਸਮਾਲਖਾ ਪਿੰਡ ਦੀਆਂ ਝੁੱਗੀਆਂ ਵਿੱਚ ਅਚਾਨਕ ਅੱਗ ਲੱਗ ਗਈ। ਘਟਨਾ ਦੀ ਸੂਚਨਾ ਮਿਲਦਿਆਂ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਵਿੱਚ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਦੁਪਹਿਰ ਕਰੀਬ ਡੇਢ ਵਜੇ ਕਾਪਸਹੇੜਾ ਵਿੱਚ ਅੰਬੇਡਕਰ ਕਲੋਨੀ ਦੇ ਸਮਾਲਖਾ ਪਿੰਡ ਦੀਆਂ ਝੁੱਗੀਆਂ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ। ਉਨ੍ਹਾਂ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਮੁਲਾਜ਼ਮਾਂ ਦੀ ਇੱਕ ਟੀਮ ਦੇ ਨਾਲ ਸੱਤ ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ ਅਤੇ ਦੁਪਹਿਰ ਦੋ ਵਜ ਕੇ ਵੀਹ ਮਿੰਟ ਤੱਕ ਅੱਗ ’ਤੇ ਕਾਬੂ ਪਾ ਲਿਆ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement
×