ਪੰਜ ਬੰਗਲਾਦੇਸ਼ੀ ਨਾਗਰਿਕ ਲਾਲ ਕਿਲ੍ਹੇ ਨੇੜਿਉਂ ਗ੍ਰਿਫ਼ਤਾਰ
ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪੰਜ ਕਥਿਤ ਬੰਗਲਾਦੇਸ਼ੀ ਨਾਗਰਿਕਾਂ ਨੂੰ ਲਾਲ ਕਿਲ੍ਹੇ ਦੇ ਨੇੜੇ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਅਨੁਸਾਰ ਉਹ ਸੋਮਵਾਰ ਨੂੰ ਇਤਿਹਾਸਕ ਸਮਾਰਕ ਦਾ ਦੌਰਾ ਕਰਨ ਆਏ ਸਨ ਅਤੇ...
Advertisement
ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪੰਜ ਕਥਿਤ ਬੰਗਲਾਦੇਸ਼ੀ ਨਾਗਰਿਕਾਂ ਨੂੰ ਲਾਲ ਕਿਲ੍ਹੇ ਦੇ ਨੇੜੇ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਅਨੁਸਾਰ ਉਹ ਸੋਮਵਾਰ ਨੂੰ ਇਤਿਹਾਸਕ ਸਮਾਰਕ ਦਾ ਦੌਰਾ ਕਰਨ ਆਏ ਸਨ ਅਤੇ ਇਮਾਰਤ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਫੜੇ ਗਏ ਵਿਅਕਤੀ ਇਸ ਗੱਲ ਤੋਂ ਅਣਜਾਣ ਸਨ ਕਿ ਆਜ਼ਾਦੀ ਦਿਵਸ ਤੋਂ ਪਹਿਲਾਂ ਸੁਰੱਖਿਆ ਵਧਾਏ ਜਾਣ ਕਾਰਨ ਇਹ 15 ਜੁਲਾਈ ਤੋਂ ਜਨਤਾ ਲਈ ਬੰਦ ਹੈ। ਉਨ੍ਹਾਂ ਨੇ ਕਿਹਾ ਕਿ 20-25 ਸਾਲ ਦੀ ਉਮਰ ਦੇ ਪੰਜ ਵਿਅਕਤੀਆਂ ਨੂੰ ਲਾਲ ਕਿਲ੍ਹੇ ਦੇ ਨੇੜੇ ਤਾਇਨਾਤ ਸੁਰੱਖਿਆ ਕਰਮਚਾਰੀਆਂ ਨੇ ਰੋਕਿਆ। ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਨਿਯਮਤ ਜਾਂਚ ਦੌਰਾਨ ਰੋਕਿਆ ਗਿਆ ਸੀ ਕਿਉਂਕਿ ਉਨ੍ਹਾਂ ਕੋਲ ਵੈਧ ਐਂਟਰੀ ਪਾਸ ਨਹੀਂ ਸਨ।
Advertisement
Advertisement
×