ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਤੇਜ਼ ਰਫ਼ਤਾਰ ਥਾਰ ਡਿਵਾਈਡਰ ਨਾਲ ਟਕਰਾਉਣ ਕਾਰਨ ਪੰਜ ਮੌਤਾਂ, ਇੱਕ ਜ਼ਖਮੀ

  ਸ਼ਨਿਚਰਵਾਰ ਤੜਕੇ ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ ’ਤੇ ਇੱਕ ਥਾਰ ਗੱਡੀ ਦੇ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖਮੀ ਦੀ ਅਜੇ ਤੱਕ ਪਛਾਣ ਨਹੀਂ ਹੋ...
ਸੰਕੇਤਕ ਤਸਵੀਰ।
Advertisement

 

ਸ਼ਨਿਚਰਵਾਰ ਤੜਕੇ ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ ’ਤੇ ਇੱਕ ਥਾਰ ਗੱਡੀ ਦੇ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ। ਪੁਲੀਸ ਨੇ ਦੱਸਿਆ ਕਿ ਮ੍ਰਿਤਕਾਂ ਅਤੇ ਜ਼ਖਮੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ।

Advertisement

ਪੁਲਿਸ ਅਨੁਸਾਰ ਇਹ ਹਾਦਸਾ ਦਿੱਲੀ-ਗੁਰੂਗ੍ਰਾਮ ਐਕਸਪ੍ਰੈਸਵੇਅ ਦੇ ਐਗਜ਼ਿਟ 9 ’ਤੇ ਵਾਪਰਿਆ ਜਦੋਂ ਤੇਜ਼ ਰਫ਼ਤਾਰ ਗੱਡੀ ਦਾ ਡਰਾਈਵਰ ਸੰਤੁਲਨ ਗੁਆ ​​ਬੈਠਾ ਅਤੇ ਗੱਡੀ ਸਿੱਧਾ ਡਿਵਾਈਡਰ ਨਾਲ ਟਕਰਾ ਗਈ।

ਉਨ੍ਹਾਂ ਦੱਸਿਆ ਕਿ ਤਿੰਨ ਔਰਤਾਂ ਅਤੇ ਦੋ ਪੁਰਸ਼ਾਂ ਸਮੇਤ ਪੰਜ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪੁਲੀਸ ਮੁਤਾਬਕ ਸਾਰੇ ਛੇ ਯਾਤਰੀ ਕਿਸੇ ਕੰਮ ਲਈ ਉੱਤਰ ਪ੍ਰਦੇਸ਼ ਤੋਂ ਗੁਰੂਗ੍ਰਾਮ ਆਏ ਸਨ। ਸੂਚਨਾ ਮਿਲਣ ’ਤੇ ਸੈਕਟਰ 40 ਪੁਲੀਸ ਸਟੇਸ਼ਨ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਪੰਜ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਇੱਕ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਗੁਰੂਗ੍ਰਾਮ ਪੁਲੀਸ ਦੇ ਬੁਲਾਰੇ ਨੇ ਕਿਹਾ, ‘‘ਮ੍ਰਿਤਕਾਂ ਅਤੇ ਜ਼ਖਮੀ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ, ਜਦੋਂ ਕਿ ਥਾਰ ਦਾ ਰਜਿਸਟ੍ਰੇਸ਼ਨ ਨੰਬਰ ਉੱਤਰ ਪ੍ਰਦੇਸ਼ ਦਾ ਹੈ। ਅਸੀਂ ਮਾਮਲੇ ਦੀ ਜਾਂਚ ਕਰ ਰਹੇ ਹਾਂ।’’

Advertisement
Show comments