ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 14 ਅਪਰੈਲ
ਉਤਰੀ ਖੇਤਰ ਵਿਚ ਤੇਜ਼ ਝੱਖਣ ਕਾਰਨ ਜਨ ਜੀਵਨ ਪ੍ਰਭਾਵਿਤ ਹੋਇਆ ਹੈ। ਕਈ ਥਾਈਂ ਦਰੱਖਤ ਡਿੱਗਣ ਤੇ ਆਵਾਜਾਈ ਪ੍ਰਭਾਵਿਤ ਹੋਣ ਦੀਆਂ ਵੀ ਖਬਰਾਂ ਹਨ। ਦਿੱਲੀ ਤੇ ਐਨਸੀਆਰ ਖੇਤਰ ਵਿਚ ਤੇਜ਼ ਹਨੇਰੀ ਕਾਰਨ ਕਈ ਥਾਈਂ ਬੱਤੀ ਗੁੱਲ ਹੋ ਗਈ ਹੈ। ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਤੇ ਤੇਜ਼ ਝੱਖੜ ਕਾਰਨ ਸਾਰੀਆਂ ਉਡਾਣਾਂ ਰੋਕ ਦਿੱਤੀਆਂ ਗਈਆਂ ਸਨ ਜੋ ਹੁਣ ਮੁੜ ਸ਼ੁਰੂ ਕਰ ਦਿੱਤੀਆਂ ਗਈਆਂ ਹਨ।