ਨਾਗਰਿਕਤਾ ਲੈਣ ਲਈ ਜਾਅਲੀ ਦਸਤਾਵੇਜ਼ ਬਣਾਏ; 9 ਗ੍ਰਿਫ਼ਤਾਰ : The Tribune India

ਨਾਗਰਿਕਤਾ ਲੈਣ ਲਈ ਜਾਅਲੀ ਦਸਤਾਵੇਜ਼ ਬਣਾਏ; 9 ਗ੍ਰਿਫ਼ਤਾਰ

ਨਾਗਰਿਕਤਾ ਲੈਣ ਲਈ ਜਾਅਲੀ ਦਸਤਾਵੇਜ਼ ਬਣਾਏ; 9 ਗ੍ਰਿਫ਼ਤਾਰ

ਪੱਤਰ ਪ੍ਰੇਰਕ

ਨਵੀਂ ਦਿੱਲੀ, 25 ਸਤੰਬਰ

ਦਿੱਲੀ ਪੁਲੀਸ ਨੇ ਅੱਠ ਬੰਗਲਾਦੇਸ਼ੀ ਨਾਗਰਿਕਾਂ ਸਮੇਤ 9 ਲੋਕਾਂ ਨੂੰ ਕਥਿਤ ਤੌਰ ’ਤੇ ਭਾਰਤੀ ਨਾਗਰਿਕਤਾ ਹਾਸਲ ਕਰਨ ਲਈ ਪਾਸਪੋਰਟ ਤੇ ਹੋਰ ਦਸਤਾਵੇਜ਼ ਬਣਾਉਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਦੱਖਣੀ ਅਫਰੀਕਾ, ਨੇਪਾਲ ਤੇ ਹੋਰ ਗੁਆਂਢੀ ਦੇਸ਼ਾਂ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ ‘ਤੇ ਪਹੁੰਚੇ। ਪੁਲੀਸ ਨੇ ਦੱਸਿਆ ਕਿ ਮੁੱਖ ਮੁਲਜ਼ਮ ਦੇਬਾਸ਼ੀਸ਼ ਚੱਕਰਵਰਤੀ (52) ਕੋਲਕਾਤਾ ਦਾ ਵਸਨੀਕ ਹੈ ਜੋ ਵਿਦੇਸ਼ੀ ਨਾਗਰਿਕਾਂ ਨੂੰ ਭਾਰਤੀ ਪਾਸਪੋਰਟ ਤੇ ਜਾਅਲੀ ਵੀਜ਼ਾ ਦਸਤਾਵੇਜ਼ ਮੁਹੱਈਆ ਕਰਵਾਉਂਦਾ ਹੈ। ਪੁਲੀਸ ਨੇ ਕਿਹਾ ਕਿ ਚੱਕਰਵਰਤੀ ਨਾਲ ਯਾਤਰਾ ਕਰਨ ਵਾਲੇ ਅੱਠ ਯਾਤਰੀਆਂ ਨੇ ਖ਼ੁਦ ਨੂੰ ਭਾਰਤੀ ਨਾਗਰਿਕ ਵਜੋਂ ਪੇਸ਼ ਕੀਤਾ ਪਰ ਹਵਾਈ ਅੱਡੇ ‘ਤੇ ਇਕ ਸੁਰੱਖਿਆ ਅਧਿਕਾਰੀ ਨੇ ਪਾਇਆ ਕਿ ਉਨ੍ਹਾਂ ਦੇ ਪਾਸਪੋਰਟ ਜਾਅਲੀ ਸਨ। ਪੁਲੀਸ ਨੇ ਕਿਹਾ ਕਿ ਉਨ੍ਹਾਂ ਦੇ ਪ੍ਰਮਾਣ ਪੱਤਰਾਂ ਅਤੇ ਯਾਤਰਾ ਦਸਤਾਵੇਜ਼ਾਂ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਸਾਰੇ ਯਾਤਰੀ ਬੰਗਲਾਦੇਸ਼ੀ ਨਾਗਰਿਕ ਹਨ ਤੇ ਉਨ੍ਹਾਂ ਨੇ ਭਾਰਤੀ ਅਧਿਕਾਰੀਆਂ ਨੂੰ ਧੋਖਾ ਦੇ ਕੇ ਭਾਰਤੀ ਪਾਸਪੋਰਟ ਪ੍ਰਾਪਤ ਕੀਤੇ ਸਨ। ਉਨ੍ਹਾਂ ਨੇ ਧੋਖੇ ਨਾਲ ਆਪਣੇ ਪਾਸਪੋਰਟ ’ਤੇ ਕੋਲਕਾਤਾ ਦੀ ਡਿਪਾਰਚਰ ਸਟੈਂਪ ਚਿਪਕਾਈ ਸੀ। ਚੱਕਰਵਰਤੀ ਨੇ ਕਬੂਲ ਕੀਤਾ ਕਿ ਉਹ ਅਤੇ ਉਸ ਦੇ ਸਾਥੀ ਕੋਲਕਾਤਾ ਵਿੱਚ ਵਿਦੇਸ਼ੀ ਨਾਗਰਿਕਾਂ ਲਈ ਜਾਅਲੀ ਪਾਸਪੋਰਟ ਬਣਾ ਕੇ ਸਾਲਾਂ ਤੋਂ ਅਧਿਕਾਰੀਆਂ ਨੂੰ ਧੋਖਾ ਦੇ ਰਹੇ ਸਨ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਕਿਹਾ, ‘‘ਸਾਨੂੰ ਪਤਾ ਲੱਗਾ ਹੈ ਕਿ ਰਾਏ ਵਿਦੇਸ਼ੀਆਂ ਨੂੰ ਭਾਰਤੀ ਪਾਸਪੋਰਟ ਦਿਵਾਉਣ ਲਈ 60,000 ਤੋਂ 1 ਲੱਖ ਰੁਪਏ ਲੈਂਦਾ ਸੀ। ਬਹੁਤ ਸਾਰੇ ਯਾਤਰੀਆਂ ਨੂੰ ਇਹ ਨਹੀਂ ਪਤਾ ਸੀ ਕਿ ਚੱਕਰਵਰਤੀ ਗ਼ੈਰਕਾਨੂੰਨੀ ਕੰਮ ਕਰ ਰਿਹਾ ਸੀ।’’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁਰੰਗਾਂ ਦਾ ਦੇਸ਼ ਨੌਰਵੇ

ਸੁਰੰਗਾਂ ਦਾ ਦੇਸ਼ ਨੌਰਵੇ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਭਾਰਤੀ ਅਰਥਚਾਰੇ ਪ੍ਰਤੀ ਆਸ਼ਾ ਤੇ ਨਿਰਾਸ਼ਾ ਦੇ ਪਸਾਰ

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਸਿਆਸਤ ਨੇ ਸੈਨਾਪਤੀ ਵਾਲੀ ਤਾਣੀ ਹੋਰ ਉਲਝਾਈ...

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਨੌਜਵਾਨ ਪੀੜ੍ਹੀ ਦੀ ਦਸ਼ਾ ਅਤੇ ਦਿਸ਼ਾ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਸੂਨਕ ਦੇ ਸਿਰ ਕੰਡਿਆਂ ਦਾ ਤਾਜ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਡੇਟਾ ਨਿੱਜੀਕਰਨ ਦੇ ਰਾਹ ’ਤੇ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਭਾਰਤੀ ਅਰਥਚਾਰੇ ਲਈ ਖ਼ਤਰੇ ਦੀ ਘੰਟੀ

ਸ਼ਹਿਰ

View All