ਪੱਤਰ ਪ੍ਰੇਰਕ
ਨਵੀਂ ਦਿੱਲੀ, 15 ਮਾਰਚ
ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਅੱਜ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਡਾ: ਸਾਹਿਬ ਸਿੰਘ ਵਰਮਾ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ੍ਰੀ ਗੁਪਤਾ ਨੇ ਕਿਹਾ ਕਿ ਦਿੱਲੀ ਦੇਸ਼ ਦੇ ਮਸੀਹਾ ਤੇ ਕਿਸਾਨਾਂ ਦੇ ਹਿਤੈਸ਼ੀ ਡਾ: ਵਰਮਾ ਦਾ ਸਮੁੱਚਾ ਜੀਵਨ ਦਿੱਲੀ ਵਾਸੀਆਂ ਦੀ ਭਲਾਈ ਲਈ ਸਮਰਪਿਤ ਰਿਹਾ | ਦਿੱਲੀ ਭਾਜਪਾ ਉਨ੍ਹਾਂ ਦੇ ਅਧੂਰੇ ਕੰਮਾਂ ਅਤੇ ਦਿੱਲੀ ਦੇ ਵਿਕਾਸ ਲਈ ਉਨ੍ਹਾਂ ਦੇ ਸੁਪਨਿਆਂ ਨੂੰ ਜ਼ਰੂਰ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਡਾ. ਸਾਹਿਬ ਸਿੰਘ ਵਰਮਾ ਵੱਲੋਂ ਦਿੱਲੀ ਦੇ ਵਿਕਾਸ ਦੀ ਯੋਜਨਾ ਅਤੇ ਉਨ੍ਹਾਂ ਦੇ ਰਾਜ ਦੌਰਾਨ ਦਿੱਲੀ ਦੇ ਸਰਬਪੱਖੀ ਵਿਕਾਸ ਕਾਰਜਾਂ ਨੂੰ ਕਦੇ ਨਹੀਂ ਭੁੱਲ ਸਕਦੇ।ਇਸ ਮੌਕੇ ਮੌਕੇ ਸੰਸਦ ਮੈਂਬਰ ਪ੍ਰਵੇਸ਼ ਸਾਹਿਬ ਸਿੰਘ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਨੇ ਸਵਾਭਿਮਾਨ ਸਥਲ, ਘੇਵੜਾ ਮੋੜ ਵਿੱਚ ਜਾ ਕੇ ਹਵਨ ਕੀਤਾ ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।