ਨਵੀਂ ਦਿੱਲੀ, 23 ਜੁਲਾਈ
ਦਿੱਲੀ ਹਾਈ ਕੋਰਟ ਲੈ ਰੈਲੀਗੇਅਰ ਫਾਇਨਵੈਸਟ ਲਿਮਟਿਡ ਵਿੱਚ ਕਥਿਤ ਧੋਖਾਧੜੀ ਨਾਲ ਸਬੰਧ ਪੀਐੱਮਅੱਲਏ ਮਾਮਲੇ ਵਿੱਚ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਮੋਹਨ ਸਿੰਘ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਸ਼ਿਵਿੰਦਰ ਸਿੰਘ ਨੂੰ ਇਕ ਕਰੋੜ ਰੁਪਏ ਦੀ ਨਿੱਜੀ ਜ਼ਮਾਨਤ ਰਾਸ਼ੀ ਤੇ ਪਰਿਵਾਰ ਦੇ ਮੈਂਬਰਾਂ ਵੱਲੋਂ 25-25 ਲੱਖ ਦੇ ਦੋ ਮੁਚਲਕੇ ਜਮ੍ਹਾਂ ਕਰਵਾਉਣ ਦੇ ਹੁਕਮ ਦਿੱਤੇ ਹਨ।