DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ K.Annamalai ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ

ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਅਸਤੀਫ਼ਾ ਕੀਤਾ ਪ੍ਰਵਾਨ; ਏ.ਆਈ.ਏ.ਡੀ.ਐੱਮ.ਕੇ. (AIADMK) ਨਾਲ ਗਠਜੋੜ ਅਤੇ ਪ੍ਰਧਾਨਗੀ ਦੇ ਅਹੁਦੇ ਤੋਂ ਹਟਾਏ ਜਾਣ ਕਾਰਨ ਸਨ ਨਾਰਾਜ਼

  • fb
  • twitter
  • whatsapp
  • whatsapp
featured-img featured-img
ਤਾਮਿਲਨਾਡੂ ਭਾਜਪਾ ਦੇ ਸਾਬਕਾ ਪ੍ਰਧਾਨ K.Annamalai ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ
Advertisement

ਤਾਮਿਲਨਾਡੂ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਕੇ. ਅੰਨਾਮਲਾਈ ਨੇ ਅੱਜ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਉਨ੍ਹਾਂ ਦਾ ਇਹ ਅਸਤੀਫ਼ਾ ਤੁਰੰਤ ਪ੍ਰਭਾਵ ਨਾਲ ਪ੍ਰਵਾਨ ਕਰ ਲਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅੰਨਾਮਲਾਈ ਨੇ ਆਪਣੇ ਹਾਲੀਆ ਦਿੱਲੀ ਦੌਰੇ ਦੌਰਾਨ ਪਾਰਟੀ ਹਾਈਕਮਾਂਡ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੇ ਗਏ ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ, “ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਤਾਮਿਲਨਾਡੂ ਦੇ ਸਾਬਕਾ ਸੂਬਾ ਪ੍ਰਧਾਨ ਕੇ. ਅੰਨਾਮਲਾਈ ਵੱਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਗਿਆ ਅਸਤੀਫ਼ਾ ਸਵੀਕਾਰ ਕਰ ਲਿਆ ਹੈ।”

ਦਰਅਸਲ, ਕੇ. ਅੰਨਾਮਲਾਈ ਦੇ ਅਸਤੀਫ਼ੇ ਅਤੇ ਉਨ੍ਹਾਂ ਵੱਲੋਂ ਇੱਕ ਨਵੀਂ ਸਿਆਸੀ ਪਾਰਟੀ ਬਣਾਉਣ ਦੀਆਂ ਚੱਲ ਰਹੀਆਂ ਅਟਕਲਾਂ ਦਰਮਿਆਨ ਉਹ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਮਿਲਣ ਲਈ ਦਿੱਲੀ ਪਹੁੰਚੇ ਹੋਏ ਸਨ। ਇਸੇ ਸਿਲਸਿਲੇ ਵਿੱਚ ਉਨ੍ਹਾਂ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕਰਕੇ ਇਸ ਮੁੱਦੇ ’ਤੇ ਵਿਸਥਾਰਪੂਰਵਕ ਚਰਚਾ ਵੀ ਕੀਤੀ ਸੀ।

Advertisement

ਨਾਰਾਜ਼ਗੀ ਦੀ ਮੁੱਖ ਵਜ੍ਹਾ

ਸਿਆਸੀ ਹਲਕਿਆਂ ਮੁਤਾਬਕ ਕੇ. ਅੰਨਾਮਲਾਈ ਨੂੰ ਸੂਬਾ ਪ੍ਰਧਾਨ ਦੇ ਅਹੁਦੇ ਤੋਂ ਹਟਾ ਕੇ ਨੈਨਾਰ ਨਾਗੇਂਦਰਨ ਨੂੰ ਤਾਮਿਲਨਾਡੂ ਭਾਜਪਾ ਦੀ ਕਮਾਨ ਸੌਂਪੇ ਜਾਣ ਤੋਂ ਬਾਅਦ ਉਹ ਕਾਫ਼ੀ ਅਸੰਤੁਸ਼ਟ ਚੱਲ ਰਹੇ ਸਨ। ਇਸ ਤੋਂ ਇਲਾਵਾ ਸੂਬੇ ਵਿੱਚ 2026 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਵੱਲੋਂ ‘ਏ.ਆਈ.ਏ.ਡੀ.ਐੱਮ.ਕੇ.’ (AIADMK) ਨਾਲ ਮੁੜ ਚੋਣ ਗਠਜੋੜ ਕੀਤੇ ਜਾਣ ਦੇ ਫੈਸਲੇ ਤੋਂ ਵੀ ਉਹ ਖ਼ੁਸ਼ ਨਹੀਂ ਸਨ।

Advertisement

ਲੰਘੇ ਵੀਰਵਾਰ ਨੂੰ ਅੰਨਾਮਲਾਈ ਨੇ ਸੋਸ਼ਲ ਮੀਡੀਆ ’ਤੇ ਐਲਾਨ ਕੀਤਾ ਸੀ ਕਿ ਉਹ 5 ਜੂਨ ਨੂੰ ਆਪਣੇ ਸਮਰਥਕਾਂ ਨਾਲ ਲਾਈਵ ਗੱਲਬਾਤ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਇਸ ਗੱਲਬਾਤ ਦੌਰਾਨ ਉਹ ਆਪਣੇ ਦਿੱਲੀ ਦੌਰੇ ਦੇ ਕਾਰਨਾਂ, ਪਾਰਟੀ ਤੋਂ ਅਸਤੀਫ਼ੇ ਦੀ ਵਜ੍ਹਾ ਅਤੇ ਇੱਕ ਨਵੀਂ ਰਾਜਨੀਤਿਕ ਪਾਰਟੀ ਦੇ ਗਠਨ ਦੀਆਂ ਸੰਭਾਵਨਾਵਾਂ ਬਾਰੇ ਖੁੱਲ੍ਹ ਕੇ ਗੱਲ ਕਰਨਗੇ।

ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਆਪਣੀ ਮੁਹਿੰਮ ਦੇ ਲਿੰਕ ਸਾਂਝੇ ਕਰਦਿਆਂ ਲਿਖਿਆ, “ ਮੈਂ ਸੋਸ਼ਲ ਮੀਡੀਆ ਰਾਹੀਂ ਤੁਹਾਡੇ ਸਾਰਿਆਂ ਨਾਲ ਰੂ-ਬ-ਰੂ ਹੋਣ, ਆਪਣੇ ਦਿਲ ਦੇ ਵਲਵਲੇ ਸਾਂਝੇ ਕਰਨ ਅਤੇ ਇੱਕ ਖੁੱਲ੍ਹੀ ਗੱਲਬਾਤ ਕਰਨ ਲਈ ਬੇਤਾਬ ਹਾਂ।” ਉਨ੍ਹਾਂ ਦੇ ਇਸ ਕਦਮ ਤੋਂ ਬਾਅਦ ਤਾਮਿਲਨਾਡੂ ਦੀ ਸਿਆਸਤ ਵਿੱਚ ਵੱਡੀ ਹਲਚਲ ਸ਼ੁਰੂ ਹੋ ਗਈ ਹੈ।

Advertisement
×