ਖਿਚੜੀਪੁਰ ਕਤਲ ਕਾਂਡ ਵਿੱਚ ਚਾਰ ਗ੍ਰਿਫ਼ਤਾਰ

* ਕੇਜਰੀਵਾਲ ਨੇ ਕੌਮੀ ਰਾਜਧਾਨੀ ਵਿੱਚ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਚੁੱਕੇ

ਖਿਚੜੀਪੁਰ ਕਤਲ ਕਾਂਡ ਵਿੱਚ ਚਾਰ ਗ੍ਰਿਫ਼ਤਾਰ

ਪੱਤਰ ਪ੍ਰੇਰਕ

ਨਵੀਂ ਦਿੱਲੀ, 27 ਫਰਵਰੀ

ਖਿਚੜੀਪੁਰ ‘ਚ 8 ਸਾਲ ਦੀ ਇਕ ਲੜਕੀ ਦੀ ਹੱਤਿਆ ਤੇ ਕਾਲਕਾਜੀ ‘ਚ 17 ਸਾਲਾ ਲੜਕੇ ‘ਤੇ ਹੋਏ ਹਮਲੇ ਤੋਂ ਸਰਕਾਰ ਚਿੰਤਤ ਹੈ। ਇਸ ਸਬੰਧੀ ਕੇਜਰੀਵਾਲ ਨੇ ਇੱਕ ਟਵੀਟ ’ਚ ਕਿਹਾ, ‘ਦਿੱਲੀ ਦੀ ਅਮਨ-ਕਾਨੂੰਨ ਦੀ ਸਥਿਤੀ ਗੰਭੀਰ ਹੈ, ਮੈਂ ਗ੍ਰਹਿ ਮੰਤਰੀ ਤੇ ਉਪ ਰਾਜਪਾਲ ਨੂੰ ਅਪੀਲ ਕਰਦਾ ਹਾਂ ਕਿ ਉਹ ਸਥਿਤੀ ਦੇ ਹੱਲ ਲਈ ਢੁੱਕਵੀਂ ਕਾਰਵਾਈ ਕਰਨ।’  ਮੁੱਖ ਮੰਤਰੀ ਦਾ ਇਹ ਟਵੀਟ ਉਸ ਸਮੇਂ ਆਇਆ ਹੈ ਜਦੋਂ ਇੱਕ 17 ਸਾਲਾ ਲੜਕੇ ਦੀ ਕੁੱਟਮਾਰ ਕੀਤੀ ਗਈ ਤੇ ਉਸ ਨੇ ਕਥਿਤ ਤੌਰ ‘ਤੇ ਤਿੰਨ ਮੁੰਡਿਆਂ ਦਾ ਵਿਰੋਧ ਕੀਤਾ ਸੀ ਜੋ ਉਸ ਦੀ ਭੈਣ ਨਾਲ ਛੇੜਛਾੜ ਕਰ ਰਹੇ ਸਨ ਤੇ ਉਸ ‘ਤੇ ਅਸ਼ਲੀਲ ਟਿੱਪਣੀਆਂ ਕਰ ਰਹੇ ਸਨ। 

 ਪੁਲੀਸ ਨੇ ਦੱਸਿਆ ਕਿ ਜ਼ਖਮੀ ਲੜਕੇ ਵਾਸੀ ਕਾਲਕਾਜੀ ਨੂੰ ਏਮਜ਼ ਟਰਾਮਾ ਸੈਂਟਰ ਲਿਜਾਇਆ ਗਿਆ। ਪੀੜਤਾ ਨੇ ਬਿਆਨਾਂ ਵਿੱਚ ਕਿਹਾ ਕਿ ਸ਼ੁੱਕਰਵਾਰ ਨੂੰ ਜਦੋਂ ਉਹ ਆਪਣੇ ਭਰਾ ਦੇ ਨਾਲ ਸੀ ਤਾਂ ਤਿੰਨ ਮੁੰਡਿਆਂ ਨੇ ਉਸ ਦਾ ਪਿੱਛਾ ਕੀਤਾ ਤੇ ਉਸ ’ਤੇ ਅਸ਼ਲੀਲ ਟਿੱਪਣੀਆਂ ਕੀਤੀਆਂ। ਇਸ ਸਬੰਧੀ ਇਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਸ ਦੇ ਭਰਾ ਨੇ ਇਤਰਾਜ਼ ਜਤਾਇਆ ਤਾਂ ਉਨ੍ਹਾਂ ਸਾਰਿਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਵਿਚੋਂ ਇਕ ਨੇ ਉਸ ਦੇ ਪੇਟ ‘ਚ ਚਾਕੂ ਮਾਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਇਕ 9 ਸਾਲਾ ਲੜਕੀ ਦੀ ਲਾਸ਼, ਜਿਸ ਨੂੰ ਤਿੰਨ ਦਿਨ ਪਹਿਲਾਂ ਪੂਰਬੀ ਦਿੱਲੀ ਦੇ ਖਿਚੜੀਪੁਰ ਤੋਂ ਅਗਵਾ ਕੀਤਾ ਗਿਆ ਸੀ, ਸ਼ੁੱਕਰਵਾਰ ਸਵੇਰੇ ਗਾਜ਼ੀਆਬਾਦ ਦੇ ਨਜ਼ਦੀਕ ਮੋਦੀਨਗਰ ਦੇ ਇਕ ਪਿੰਡ ਦੇ ਗੰਨੇ ਦੇ ਖੇਤਾਂ ਵਿਚੋਂ ਮਿਲੀ। ਪੁਲੀਸ ਨੇ ਦੱਸਿਆ ਕਿ ਪੋਸਟਮਾਰਟਮ ਵਿੱਚ ਜਿਨਸੀ ਸ਼ੋਸ਼ਣ ਸਾਬਤ ਨਹੀਂ ਹੋਇਆ। ਅਗਵਾ ਕਰਨ ਤੇ ਕਤਲ ਦੇ ਮਾਮਲੇ ਵਿੱਚ ਚਾਰ ਕਥਿਤ ਅਗਵਾਕਾਰਾਂ ਜੋ ਲੜਕੀ ਦੇ ਪਰਿਵਾਰ ਵਾਂਗ ਹੀ ਗੁਆਂਢ ਵਿੱਚ ਰਹਿੰਦੇ ਹਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜੋਨੀ ਉਰਫ ਸ਼ਿਵਾ, ਮੁੱਖ ਸ਼ੱਕੀ, ਉਸ ਦਾ ਚਚੇਰਾ ਭਰਾ ਨਰੇਸ਼, ਕੈਲਾਸ਼ ਤੇ ਤਰੁਣ ਵਜੋਂ ਹੋਈ ਹੈ। ਡਿਪਟੀ ਕਮਿਸ਼ਨਰ (ਪੂਰਬ) ਦੀਪਕ ਯਾਦਵ ਨੇ ਕਿਹਾ, ‘ਕਲਿਆਣਪੁਰੀ ਦੇ ਅਗਵਾ ਅਤੇ ਕਤਲ ਕੇਸ ਵਿੱਚ, ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਤੇ ਹਥਿਆਰ ਬਰਾਮਦ ਕੀਤੇ ਹਨ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All