ਯਮੁਨਾ ਦਾ ਕਹਿਰ: ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ : The Tribune India

ਯਮੁਨਾ ਦਾ ਕਹਿਰ: ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

ਯਮੁਨਾ ਦਾ ਕਹਿਰ: ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ

ਨਵੀਂ ਦਿੱਲੀ ਵਿੱਚ ਆਪਣੇ ਪਸ਼ੂਆਂ ਤੇ ਲੋੜੀਂਦੇ ਸਾਮਾਨ ਨੂੰ ਲੈ ਕੇ ਸੁਰੱਖਿਅਤ ਥਾਂ ’ਤੇ ਜਾਂਦੇ ਹੋਏ ਲੋਕ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਸਤੰਬਰ

ਕੌਮੀ ਰਾਜਧਾਨੀ ਵਿੱਚ ਯਮੁਨਾ ਨਦੀ ਦੇ ਨਾਲ-ਨਾਲ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਕੱਢਣ ਲਈ ‘ਅਲਰਟ’ ਜਾਰੀ ਕਰ ਦਿੱਤਾ ਗਿਆ ਹੈ ਕਿਉਂਕਿ ਨਦੀ ਦੇ ਪਾਣੀ ਦਾ ਪੱਧਰ 205.33 ਮੀਟਰ ਦੇ ਖਤਰੇ ਦੇ ਨਿਸ਼ਾਨ ਤੋਂ 206.18 ਮੀਟਰ ਤੱਕ ਵੱਧ ਗਿਆ ਹੈ ਜੋ ਹੁਣ ਤੱਕ ਦਾ ਸਭ ਤੋਂ ਉੱਚਾ ਪੱਧਰ ਹੈ। ਹੜ੍ਹ ਵਾਲੇ ਇਲਾਕਿਆਂ ਵਿੱਚ ਕਿਸਾਨਾਂ ਵੱਲੋਂ ਬੀਜੀਆਂ ਫਸਲਾਂ ਤੇ ਸੀਜ਼ਨ ਦੀਆਂ ਫਸਲਾਂ ਬਰਬਾਦ ਹੋਣ ਲੱਗੀਆਂ ਹਨ। ਦਿੱਲੀ ਪੁਲੀਸ ਵੱਲੋਂ ਲੋਕਾਂ ਨੂੰ ਯਮੁਨਾ ਕੋਲ ਨਾ ਜਾਣ ਤੇ ਸਾਵਧਾਨ ਰਹਿਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਪਾਣੀ ਦੀ ਮਾਰ ਓਖਲਾ, ਬੱਲਭਗੜ੍ਹ ਤੇ ਪਲਵਲ ਤੱਕ ਪਈ ਹੈ। ਸਥਾਨਕ ਪ੍ਰਸ਼ਾਸਨ ਵੱਲੋਂ ਯਮੁਨਾ ਕਿਨਾਰੇ ਰਹਿੰਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ।

ਨਵੀਂ ਦਿੱਲੀ ਵਿੱਚ ਗੋਡੇ-ਗੋਡੇ ਪਾਣੀ ਵਿੱਚੋਂ ਨਿਕਲਦੀਆਂ ਹੋਈਆਂ ਔਰਤਾਂ।

ਇਸ ਸਾਲ ਉਪਰਲੇ ਜਲ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਪਾਣੀ ਦਾ ਪੱਧਰ ਵਧਿਆ ਹੈ। ਪੂਰਬੀ ਦਿੱਲੀ ਦੇ ਡੀਐਮ ਅਨਿਲ ਬਾਂਕਾ ਨੇ ਕਿਹਾ ਕਿ ਪਾਣੀ ਦਾ ਪੱਧਰ 206 ਮੀਟਰ ਦੇ ਅੰਕੜੇ ਨੂੰ ਪਾਰ ਕਰਨ ਤੋਂ ਬਾਅਦ ਮੰਗਲਵਾਰ ਸਵੇਰੇ ਲੋਕਾਂ ਨੂੰ ਕੱਢਣ ਲਈ ‘ਅਲਰਟ‘ ਜਾਰੀ ਕਰ ਦਿੱਤਾ ਗਿਆ । ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਨਦੀ ਦੇ ਨੇੜੇ ਨੀਵੇਂ ਇਲਾਕਿਆਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਉੱਚੇ ਇਲਾਕਿਆਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੇ ਠਹਿਰਣ ਲਈ ਸਰਕਾਰੀ ਸਕੂਲਾਂ ਤੇ ਨੇੜਲੇ ਇਲਾਕਿਆਂ ਵਿੱਚ ਰੈਣ ਬਸੇਰਿਆਂ ਵਿੱਚ ਪ੍ਰਬੰਧ ਕੀਤੇ ਗਏ ਹਨ। ਡੀਐਮ ਨੇ ਕਿਹਾ ਹੈ ਕਿ ਪਾਣੀ ਦਾ ਪੱਧਰ ਹੋਰ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਲੋਕਾਂ ਨੂੰ ਸਾਵਧਾਨ ਕਰਨ ਲਈ ਐਲਾਨ ਕੀਤੇ ਜਾ ਰਹੇ ਹਨ।

ਦਿੱਲੀ ਵਿੱਚ ਯਮੁਨਾ ਨਦੀ ਦੇ ਨੇੜੇ ਨੀਵੇਂ ਇਲਾਕਿਆਂ ਨੂੰ ਹੜ੍ਹ ਸੰਭਾਵਿਤ ਖੇਤਰ ਮੰਨਿਆ ਜਾਂਦਾ ਹੈ ਜਿੱਥੇ ਲਗਪਗ 37,000 ਲੋਕ ਰਹਿੰਦੇ ਹਨ। ਦੋ ਮਹੀਨਿਆਂ ਵਿੱਚ ਇਹ ਦੂਜੀ ਵਾਰ ਹੈ ਜਦੋਂ ਅਧਿਕਾਰੀਆਂ ਨੇ ਹੜ੍ਹ ਵਰਗੀ ਸਥਿਤੀ ਕਾਰਨ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਬਾਹਰ ਕੱਢਿਆ ਹੈ। ਕਈ ਖੇਤਰਾਂ ਵਿੱਚ ਪਾਣੀ ਭਰਨ ਕਾਰਨ ਲੋਕ ਆਪਦੇ ਡੰਗਰ ਵੱਛੇ ਅਤੇ ਲੌਂੜੀਂਦੇ ਸਾਮਾਨ ਨੂੰ ਲੈ ਕੇ ਸੁਰੱਖਿਅਤ ਥਾਵਾਂ ਵੱਲ ਚੱਲ ਪਏ ਹਨ। ਪਾਣੀ ਵਿੱਚ ਨਿਕਲਣ ਲਈ ਸੋਟੀਆਂ ਦੀ ਮਦਦ ਲਈ ਜਾ ਰਹੀ ਹੈ। ਝੁੱਗੀਆਂ ਨੂੰ ਵੀ ਪ੍ਰਸ਼ਾਸਨ ਨੇ ਖਾਲੀ ਕਰਵਾ ਲਿਆ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All