ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਅਕਤੂਬਰ
ਉੱਤਰ-ਪੱਛਮੀ ਦਿੱਲੀ ਦੇ ਆਦਰਸ਼ ਨਗਰ ਸਥਿਤ ਹੋਟਲ ਵਿੱਚ 32 ਸਾਲਾਂ ਦੀ ਔਰਤ ਨਾਲ ਤਿੰਨ ਵਿਅਕਤੀਆਂ ਵੱਲੋਂ ਕਥਿਤ ਤੌਰ ’ਤੇ ਸਮੂਹਿਕ ਜਬਰ-ਜਨਾਹ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਡੀਸੀਪੀ (ਉੱਤਰ-ਪੱਛਮੀ) ਊਸ਼ਾ ਰੰਗਨਾਨੀ ਨੇ ਦੱਸਿਆ ਕਿ ਐਤਵਾਰ ਨੂੰ ਆਦਰਸ਼ ਨਗਰ ਪੁਲੀਸ ਸਟੇਸ਼ਨ ’ਚ ਇਸ ਘਟਨਾ ਸਬੰਧੀ ਪੀਸੀਆਰ ਕਾਲ ਪ੍ਰਾਪਤ ਹੋਈ ਸੀ। ਉਨ੍ਹਾਂ ਦੱਸਿਆ ਕਿ ਪੀੜਤ ਔਰਤ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਸ ਦੇ ਇੱਕ ਜਾਣਕਾਰ ਅਜੈ ਨੇ ਉਸ ਨੂੰ ਹੋਟਲ ਵਿੱਚ ਸੱਦਿਆ ਸੀ, ਜਿਥੇ ਉਸ ਦੇ ਦੋ ਦੋਸਤ ਵੀ ਮੌਜੂਦ ਸਨ। ਔਰਤ ਨੇ ਦੋਸ਼ ਲਾਇਆ ਕਿ ਉਥੇ ਉਸ ਨੂੰ ਕੋਲਡ ਡਰਿੰਕ ਵਿੱਚ ਨਸ਼ੀਲਾ ਪਦਾਰਥ ਪਿਲਾ ਕੇ ਉਸ ਨਾਲ ਜਬਰ-ਜਨਾਹ ਕੀਤਾ ਗਿਆ। ਪੁਲੀਸ ਨੇ ਮੈਡੀਕਲ-ਲੀਗਲ ਕੇਸ ਦੀ ਰਿਪੋਰਟ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ।