DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬੱਸ ਵਿੱਚ ਨਾਬਾਲਗ ਨਾਲ ਸਮੂਹਿਕ ਜਬਰ-ਜਨਾਹ

ਬੱਸ ਚਾਲਕ ਤੇ ਕੰਡਕਟਰ ਗ੍ਰਿਫ਼ਤਾਰ

  • fb
  • twitter
  • whatsapp
  • whatsapp
featured-img featured-img
ਪੁਲੀਸ ਵੱਲੋਂ ਜ਼ਬਤ ਕੀਤੀ ਬੱਸ। -ਫੋਟੋ: ਏਐੱਨਆਈ
Advertisement

ਦਿੱਲੀ ਦੇ ਕਸ਼ਮੀਰੀ ਗੇਟ ਇਲਾਕੇ ਵਿੱਚ ਸਲੀਪਰ ਬੱਸ ਵਿੱਚ 11ਵੀਂ ਜਮਾਤ ਦੀ 16 ਸਾਲਾ ਵਿਦਿਆਰਥਣ ਨਾਲ ਕਥਿਤ ਤੌਰ ’ਤੇ ਸਮੂਹਿਕ ਜਬਰ-ਜ਼ਨਾਹ ਕੀਤਾ ਗਿਆ। ਪੁਲੀਸ ਨੇ ਬੱਸ ਚਾਲਕ ਅਤੇ ਕੰਡਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤਾ ਨੇ ਭਾਰੀ ਮੀਂਹ ਦੌਰਾਨ ਮੁਲਜ਼ਮਾਂ ਕੋਲੋਂ ਮਦਦ ਮੰਗੀ ਸੀ। ਜਾਣਕਾਰੀ ਅਨੁਸਾਰ ਇਹ ਘਟਨਾ 4 ਅਗਸਤ ਦੀ ਰਾਤ ਦੀ ਹੈ, ਜਦੋਂ ਉੱਤਰ ਪ੍ਰਦੇਸ਼ ਦੇ ਮੈਨਪੁਰੀ ਜ਼ਿਲ੍ਹੇ ਦੀ ਵਸਨੀਕ ਪੀੜਤ ਲੜਕੀ ਨੋਇਡਾ ਵਿੱਚ ਆਪਣੇ ਰਿਸ਼ਤੇਦਾਰ ਨੂੰ ਮਿਲਣ ਜਾ ਰਹੀ ਸੀ। ਸੂਤਰਾਂ ਅਨੁਸਾਰ 3 ਅਗਸਤ ਨੂੰ ਲੜਕੀ ਦੀ ਮਾਂ ਨੇ ਉਸ ਨੂੰ ਝਿੜਕਿਆ ਸੀ, ਜਿਸ ਤੋਂ ਨਾਰਾਜ਼ ਹੋ ਕੇ 4 ਅਗਸਤ ਨੂੰ ਲੜਕੀ ਨੇ ਆਪਣਾ ਘਰ ਛੱਡ ਦਿੱਤਾ। ਉਹ ਨੋਇਡਾ ਸੈਕਟਰ-63 ਲਈ ਬੱਸ ਵਿੱਚ ਚੜ੍ਹੀ, ਜਿੱਥੇ ਉਸ ਦਾ ਕਰੀਬੀ ਰਿਸ਼ਤੇਦਾਰ ਰਹਿੰਦਾ ਹੈ। ਲੜਕੀ ਨੇ ਪੁਲੀਸ ਨੂੰ ਦੱਸਿਆ ਕਿ ਨੋਇਡਾ ਵਿੱਚ ਭਾਰੀ ਮੀਂਹ ਅਤੇ ਹਨੇਰੇ ਕਾਰਨ ਉਹ ਗਲਤੀ ਨਾਲ ਪਰੀ ਚੌਕ ’ਤੇ ਉਤਰ ਗਈ। ਇਸ ਦੌਰਾਨ ਉਸ ਨੇ ਇੱਕ ਹੋਰ ਬੱਸ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਸ ਨੇ ਦੱਸਿਆ ਕਿ ਬੱਸ ਰੁਕ ਗਈ ਪਰ ਉਸ ਵਿੱਚ ਕੋਈ ਸਵਾਰੀ ਨਹੀਂ ਸੀ। ਕੰਡਕਟਰ ਨੇ ਉਸ ਨੂੰ ਕਿਹਾ ਕਿ ਉਹ ਨੋਇਡਾ ਸੈਕਟਰ-63 ਵੱਲ ਜਾ ਰਹੇ ਹਨ, ਜਿਸ ਤੋਂ ਬਾਅਦ ਉਹ ਉਸ ਸਲੀਪਰ ਬੱਸ ਵਿੱਚ ਸਵਾਰ ਹੋ ਗਈ। ਇਸ ਮਗਰੋਂ ਡਰਾਈਵਰ ਅਤੇ ਕੰਡਕਟਰ ਨੇ ਬੱਸ ਵਿੱਚ ਲੜਕੀ ਨਾਲ ਸਮੂਹਿਕ ਜਬਰ-ਜ਼ਨਾਹ ਕੀਤਾ ਅਤੇ ਵਿਰੋਧ ਕਰਨ ’ਤੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਦੇਰ ਰਾਤ ਪੀੜਤਾ ਨੂੰ ਰਿੰਗ ਰੋਡ ’ਤੇ ਕਸ਼ਮੀਰੀ ਗੇਟ ਬੱਸ ਟਰਮੀਨਲ ਦੇ ਕੋਲ ਛੱਡਕੇ ਫਰਾਰ ਹੋ ਗਏ। ਇਸ ਤੋਂ ਬਾਅਦ ਲੜਕੀ ਕਸ਼ਮੀਰੀ ਗੇਟ ਪੁਲੀਸ ਸਟੇਸ਼ਨ ਪਹੁੰਚੀ ਅਤੇ ਘਟਨਾ ਬਾਰੇ ਜਾਣਕਾਰੀ ਦਿੱਤੀ। ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਨ ਮਗਰੋਂ ਜਾਂਚ ਸ਼ੁਰੂ ਕੀਤੀ। ਪੁਲੀਸ ਅਨੁਸਾਰ ਸੀ ਸੀ ਟੀ ਵੀ ਫੁਟੇਜ ਦੇ ਆਧਾਰ ’ਤੇ ਬੱਸ ਅਤੇ ਮੁਲਜ਼ਮਾਂ ਦਾ ਪਤਾ ਲਗਾਇਆ, ਜਿਨ੍ਹਾਂ ਨੂੰ ਤਿਮਾਰਪੁਰ ਵਿੱਚ ਇੱਕ ਪਾਰਕਿੰਗ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ। ਬੱਸ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਫੋਰੈਂਸਿਕ ਜਾਂਚ ਕਰਵਾਈ ਜਾ ਰਹੀ ਹੈ। ਪੁਲੀਸ ਸੂਤਰਾਂ ਅਨੁਸਾਰ ਮੁਲਜ਼ਮ ਸੂਰਜਪੁਰ ਵਿੱਚ ਇੱਕ ਕਾਰਖਾਨੇ ਵਿੱਚ ਮੁਰੰਮਤ ਤੋਂ ਬਾਅਦ ਬੱਸ ਨੂੰ ਖਾਲੀ ਲਿਜਾ ਰਹੇ ਸਨ।

Advertisement
Advertisement
×