ਨਵੀਂ ਦਿੱਲੀ, 7 ਅਕਤੂਬਰ
ਗੈਂਗਸਟਰ ਟਿੱਲੂ ਤਾਜਪੁਰੀਆ ਅਤੇ ਨਵੀਨ ਬੱਲੀ ਨੂੰ ਦਿੱਲੀ ਦੀ ਰੋਹਿਣੀ ਅਦਾਲਤ ਵਿੱਚ ਗੋਲੀ ਮਾਰ ਕੇ ਜਿਤੇਂਦਰ ਗੋਗੀ ਦੇ ਕਤਲ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਪਰਾਧ ਸ਼ਾਖਾ ਨੇ ਪਿਛਲੇ ਮਹੀਨੇ ਘਟਨਾ ਦੇ ਕਥਿਤ ਮੁੱਖ ਸਾਜ਼ਿਸ਼ਕਾਰ ਟਿੱਲੂ ਤਾਜਪੁਰੀਆ ਨੂੰ ਗੋਗੀ ਦੇ ਕਤਲ ਦੇ ਸਬੰਧ ਵਿੱਚ ਪੁੱਛ ਪੜਤਾਲ ਲਈ ਹਿਰਾਸਤ ਵਿੱਚ ਲਿਆ ਸੀ।