DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gatka: ਦਸਤਾਰ ਸਜਾਉਣ ਤੇ ਗਤਕਾ ਮੁਕਾਬਲੇ ਕਰਵਾਏ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਾਜੌਰੀ ਗਾਰਡਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੁੱਢਾ ਦਲ ਗਤਕਾ ਅਕੈਡਮੀ ਦੇ ਸਹਿਯੋਗ ਨਾਲ ਦੂਜਾ ਵਿਰਸਾ ਸੰਭਾਲ ਦਸਤਾਰ ਤੇ ਦੁਮਾਲਾ ਸਜਾਉਣ ਅਤੇ ਗਤਕਾ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਿੱਖ ਵਿਰਾਸਤ, ਦਸਤਾਰ ਸਜਾਉਣ ਦੀ ਪਰੰਪਰਾ ਅਤੇ ਰਵਾਇਤੀ...

  • fb
  • twitter
  • whatsapp
  • whatsapp
featured-img featured-img
ਗੁਰਦੁਆਰਾ ਕਮੇਟੀ ਦੇ ਆਗੂ ਜੇਤੂ ਟੀਮਾਂ ਦੇ ਨਾਲ। -ਫੋਟੋ: ਦਿਓਲ
Advertisement

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਾਜੌਰੀ ਗਾਰਡਨ ਦੀ ਪ੍ਰਬੰਧਕ ਕਮੇਟੀ ਵੱਲੋਂ ਬੁੱਢਾ ਦਲ ਗਤਕਾ ਅਕੈਡਮੀ ਦੇ ਸਹਿਯੋਗ ਨਾਲ ਦੂਜਾ ਵਿਰਸਾ ਸੰਭਾਲ ਦਸਤਾਰ ਤੇ ਦੁਮਾਲਾ ਸਜਾਉਣ ਅਤੇ ਗਤਕਾ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਿੱਖ ਵਿਰਾਸਤ, ਦਸਤਾਰ ਸਜਾਉਣ ਦੀ ਪਰੰਪਰਾ ਅਤੇ ਰਵਾਇਤੀ ਜੰਗੀ ਕਲਾ ਗਤਕਾ ਨੂੰ ਸਮਰਪਿਤ ਵੱਖ-ਵੱਖ ਸਰਗਰਮੀਆਂ ਅਤੇ ਮੁਕਾਬਲੇ ਕਰਵਾਏ ਗਏ। ਬੱਚਿਆਂ ਅਤੇ ਨੌਜਵਾਨਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਪ੍ਰਤੀਭਾਗੀਆਂ ਨੇ ਸੁੰਦਰ ਢੰਗ ਨਾਲ ਦਸਤਾਰਾਂ ਅਤੇ ਦੁਮਾਲੇ ਸਜਾ ਕੇ ਸਿੱਖੀ ਸਰੂਪ ਅਤੇ ਵਿਰਸੇ ਪ੍ਰਤੀ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ। ਉੱਥੇ ਹੀ ਗਤਕੇ ਦੇ ਪ੍ਰਦਰਸ਼ਨ ਦੌਰਾਨ ਨੌਜਵਾਨਾਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਸੀਨੀਅਰ ਮੀਤ ਪ੍ਰਧਾਨ ਹਰਬੰਸ ਸਿੰਘ ਭਾਟੀਆ, ਖ਼ਜ਼ਾਨਚੀ ਪ੍ਰੀਤ ਪ੍ਰਤਾਪ ਸਿੰਘ, ਹਰਜੀਤ ਸਿੰਘ ਰਾਜਾ ਬਖ਼ਸ਼ੀ ਸਮੇਤ ਸਮੁੱਚੀ ਕਮੇਟੀ ਵੱਲੋਂ ਮੁਕਾਬਲਿਆਂ ਵਿੱਚ ਹਿੱਸਾ ਲੈਣ ਵਾਲੇ ਸਾਰੇ ਨੌਜਵਾਨਾਂ ਨੂੰ ਵਧਾਈ ਦਿੱਤੀ ਗਈ ਅਤੇ ਜੇਤੂ ਟੀਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਹਰਮਨਜੀਤ ਸਿੰਘ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਦਾ ਮੁੱਖ ਮਕਸਦ ਨਵੀਂ ਪੀੜ੍ਹੀ ਨੂੰ ਸਿੱਖ ਇਤਿਹਾਸ, ਵਿਰਸੇ, ਦਸਤਾਰ ਅਤੇ ਗਤਕੇ ਨਾਲ ਜੋੜਨਾ ਹੈ, ਤਾਂ ਜੋ ਨੌਜਵਾਨ ਆਪਣੀਆਂ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਤੋਂ ਜਾਣੂ ਹੋਣ ਅਤੇ ਇਨ੍ਹਾਂ ਨੂੰ ਅੱਗੇ ਵਧਾਉਣ ਵਿੱਚ ਆਪਣਾ ਯੋਗਦਾਨ ਪਾਉਣਾ ਹੈ।

Advertisement
Advertisement
×