ਗਹਿਲੋਤ ਵੱਲੋਂ ਈ-ਆਟੋ ਮੇਲੇ ਦਾ ਉਦਘਾਟਨ

ਗਹਿਲੋਤ ਵੱਲੋਂ ਈ-ਆਟੋ ਮੇਲੇ ਦਾ ਉਦਘਾਟਨ

ਮੇਲੇ ਦਾ ਉਦਘਾਟਨ ਕਰਦੇ ਹੋਏ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ। -ਫੋਟੋ: ਦਿਓਲ

ਪੱਤਰ ਪ੍ਰੇਰਕ

ਨਵੀਂ ਦਿੱਲੀ, 25 ਅਕਤੂਬਰ

ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਅੱਜ ਇੰਸਟੀਚਿਊਟ ਆਫ ਡਰਾਈਵਿੰਗ, ਟਰੇਨਿੰਗ ਐਂਡ ਰਿਸਰਚ (ਆਈਡੀਟੀਆਰ), ਸਰਾਏ ਕਾਲੇ ਖਾਨ ਵਿੱਚ 7-ਰੋਜ਼ਾ ਈ-ਆਟੋ ਮੇਲੇ ਦਾ ਉਦਘਾਟਨ ਕੀਤਾ। ਜਾਣਕਾਰੀ ਮੁਤਾਬਿਕ ਅੱਜ ਰਸਮੀ ਉਦਘਾਟਨ ਨਾਲ ਦਿੱਲੀ ਸਰਕਾਰ ਦੁਆਰਾ ਆਯੋਜਿਤ ਮੇਲਾ ਦੋ ਥਾਵਾਂ ਸਰਾਏ ਕਾਲੇ ਖਾਨ ਅਤੇ ਲੋਨੀ ਵਿੱਚ ਸ਼ੁਰੂ ਹੋ ਗਿਆ ਹੈ। ਇਹ ਮੇਲਾ 31 ਅਕਤੂਬਰ ਤੱਕ ਰੋਜ਼ਾਨਾ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਲੱਗੇਗਾ। ਇੱਥੇ ਆਟੋ ਚਾਲਕ ਈ-ਆਟੋ ਦੇ ਸਾਰੇ ਉਪਲੱਬਧ ਮਾਡਲਾਂ ਨੂੰ ਵੇਖ ਤੇ ਚਲਾ ਸਕਣਗੇ ਅਤੇ ਕਰਜ਼ਿਆਂ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਲੋਕ ਇਸ ਮੇਲੇ ਵਿੱਚ ਈ-ਆਟੋ ਦੇ ਵੱਖ-ਵੱਖ ਮਾਡਲਾਂ ਦੀ ਟੈਸਟ ਡਰਾਈਵ ਵੀ ਕਰ ਸਕਣਗੇ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ