ਬੱਚਿਆਂ ਨੂੰ ਵਧੀਆ ਸਿੱਖਿਆ ਦੇਣਾ ਦੇਸ਼ ਭਗਤੀ ਦਾ ਕਾਰਜ: ਕੇਜਰੀਵਾਲ

ਦਿੱਲੀ ਸੰਸਕ੍ਰਿਤ ਅਕਾਦਮੀ ਵੱਲੋਂ ਮਹਾਰਿਸ਼ੀ ਵਾਲਮੀਕਿ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਬੱਚਿਆਂ ਨੂੰ ਵਧੀਆ ਸਿੱਖਿਆ ਦੇਣਾ ਦੇਸ਼ ਭਗਤੀ ਦਾ ਕਾਰਜ: ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਵਿਦਿਆਰਥੀਆਂ ਨੂੰ ਪ੍ਰਮਾਣ ਪੱਤਰ ਤੇ ਸ਼ੀਲਡਾਂ ਦਿੰਦੇ ਹੋਏ। -ਫੋਟੋ: ਦਿਓਲ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 23 ਅਕਤੂਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਲਈ ਸਭ ਤੋਂ ਵਧੀਆ ਸਿੱਖਿਆ ਯਕੀਨੀ ਬਣਾਉਣ, ਇਹ ਦੇਸ਼ ਭਗਤੀ ਦਾ ਸਭ ਤੋਂ ਵੱਡਾ ਕਾਰਜ ਹੈ। ਇਹ ਕਾਰਜ ਦੇਸ਼ ਨੂੰ ਮਹਾਨ ਬਣਾਉਣ ਵਿੱਚ ਬਹੁਤ ਅੱਗੇ ਲੈ ਕੇ ਜਾਵੇਗਾ। ਤਿਆਗਰਾਜ ਸਟੇਡੀਅਮ ਵਿਚ ਦਿੱਲੀ ਸੰਸਕ੍ਰਿਤ ਅਕਾਦਮੀ ਵੱਲੋਂ ਕਰਵਾਏ ਇੱਕ ਸਮਾਗਮ ਵਿੱਚ ਮਹਾਰਿਸ਼ੀ ਵਾਲਮੀਕਿ ਨੂੰ ਸ਼ਰਧਾਂਜਲੀ ਦਿੰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲ ਹੁਣ ਬਹੁਤ ਬਿਹਤਰ ਹਨ। ਇਸ ਸਾਲ ਪ੍ਰਾਈਵੇਟ ਸਕੂਲਾਂ ਦੇ 2.5 ਲੱਖ ਵਿਦਿਆਰਥੀ ਸਰਕਾਰੀ ਸਕੂਲਾਂ ਵਿਚ ਚਲੇ ਗਏ ਹਨ।

ਇਸ ਦੌਰਾਨ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਦੇ 22 ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਸ਼ੀਲਡਾਂ ਵੀ ਭੇਟ ਕੀਤੀਆਂ। ਇਨ੍ਹਾਂ ਵਿਦਿਆਰਥੀਆਂ ਨੇ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਇਨ੍ਹਾਂ ਬੱਚਿਆਂ ਦੀਆਂ ਅੱਖਾਂ ਵਿੱਚ ਸੁਫ਼ਨੇ ਹਨ। ਉਹ ਆਈਏਐਸ ਅਫ਼ਸਰ, ਡਾਕਟਰ, ਇੰਜਨੀਅਰ ਬਣ ਕੇ ਹੋਰ ਖੇਤਰਾਂ ਵਿੱਚ ਜਾਣਾ ਚਾਹੁੰਦੇ ਹਨ। ਆਪਣੇ ਬੱਚਿਆਂ ਨੂੰ ਵਧੀਆ ਸਿੱਖਿਆ ਦੇਣਾ ਦੇਸ਼ ਭਗਤੀ ਦਾ ਸਭ ਤੋਂ ਵੱਡਾ ਕਾਰਜ ਹੈ ਅਤੇ ਇਹ ਦੇਸ਼ ਨੂੰ ਮਹਾਨ ਬਣਾਉਣ ਵਿੱਚ ਬਹੁਤ ਅੱਗੇ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਾ ਸਿਰਫ਼ 12ਵੀਂ ਜਮਾਤ ਤੋਂ ਬਾਅਦ ਮੁਫ਼ਤ ਕੋਚਿੰਗ ਯਕੀਨੀ ਬਣਾਈ, ਬਲਕਿ ਉੱਚ ਸਿੱਖਿਆ ਲਈ 10 ਲੱਖ ਰੁਪਏ ਦਾ ਕਰਜ਼ਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਕਿਸੇ ਵੀ ਵਿਦਿਆਰਥੀ ਦੀ ਜ਼ਿੰਮੇਵਾਰੀ ਵੀ ਚੁੱਕਦੀ ਹੈ ਜੋ ਕਿਸੇ ਵਿਦੇਸ਼ੀ ਯੂਨੀਵਰਸਿਟੀ ਤੋਂ ਡਾਕਟਰੇਟ ਜਾਂ ਹੋਰ ਕੋਰਸ ਕਰਨਾ ਚਾਹੁੰਦਾ ਹੈ। ਇਸ ਸਮਾਗਮ ਵਿੱਚ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਮਹਾਮੰਡਲੇਸ਼ਵਰ ਕ੍ਰਿਸ਼ਨ ਸ਼ਾਹ ਵਿਦਿਆਰਥੀ, ਸਮਾਜ ਭਲਾਈ ਮੰਤਰੀ ਰਾਜਿੰਦਰ ਪਾਲ ਗੌਤਮ ਅਤੇ ਦਿੱਲੀ ਵਿਧਾਨ ਸਭਾ ਦੀ ਡਿਪਟੀ ਸਪੀਕਰ ਰਾਖੀ ਬਿਰਲਾ ਵੀ ਸ਼ਾਮਲ ਹੋਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All