ਪੱਤਰ ਪ੍ਰੇਰਕ
ਨਵੀਂ ਦਿੱਲੀ, 29 ਜੂਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਰਬਜੀਤ ਸਿੰਘ ਵਿਰਕ ਨੇ ਰੋਹਿਣੀ ਖੇਤਰ ਵਿੱਚ ਨੌਜਵਾਨ ਪੀੜ੍ਹੀ ਨੂੰ ਗੁਰੂ ਘਰ ਨਾਲ ਜੋੜਨ ਸਬੰਧੀ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਨੌਜਵਾਨਾਂ ਅਤੇ ਬੱਚਿਆਂ ਨੂੰ ਪੱਗਾਂ ਭੇਟ ਕੀਤੀਆਂ। ਵਿਰਕ ਜੋ ਕਿ ਦਿੱਲੀ ਕਮੇਟੀ ਵਿਚ ਬਤੌਰ ਕੋ-ਆਪਸ਼ਨ ਦੇ ਜ਼ਰੀਏ ਮੈਂਬਰ ਚੁਣੇ ਗਏ ਸਨ, ਉਨ੍ਹਾਂ ਵੱਲੋਂ ਸਮੇਂ-ਸਮੇਂ ‘ਤੇ ਆਪਣੇ ਖੇਤਰ ਵਿੱਚ ਕਈ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਕਾਰਜ ਕਰਵਾਏ ਜਾਂਦੇ ਰਹੇ ਹਨ। ਹੁਣ ਉਨ੍ਹਾਂ ਇੱਕ ਨਵੀਂ ਸ਼ੁਰੂਆਤ ਕਰਦੇ ਹੋਏ ਨੌਜਵਾਨ ਪੀੜ੍ਹੀ ਨੂੰ ਗੁਰੂ ਘਰ ਨਾਲ ਜੋੜਨ ਲਈ ਸੁਖਮਨੀ ਸਾਹਿਬ ਦੇ ਪਾਠ ਅਤੇ ਕੀਰਤਨ 15 ਸੈਕਟਰ ਵਿੱਚ ਕਰਵਾਇਆ ਗਿਆ ਨਾਲ ਹੀ ਨੌਜਵਾਨਾਂ ਅਤੇ ਬੱਚਿਆਂ ਨੂੰ ਪੱਗਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਪੱਗ ਬੰਨ੍ਹਣੀ ਨਹੀਂ ਆਉਂਦੀ ਤਾਂ ਉਸ ਲਈ ਸਿਖਲਾਈ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਪ੍ਰੋਗਰਾਮ ਦੇ ਉਪਰੰਤ ਲੰਗਰ ਦਾ ਵਰਤਾਇਆ ਗਿਆ।