ਜੀ ਕੇ ਦੇ ਦੇਸ਼ ਤੋਂ ਬਾਹਰ ਜਾਣ ’ਤੇ ਪਾਬੰਦੀ ਲੱਗੀ: ਕਾਲਕਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਦੇਸ਼ ਤੋਂ ਬਾਹਰ ਜਾਣ ’ਤੇ ਪਾਬੰਦੀ ਲੱਗਣ ਨਾਲ ਸਮੁੱਚੀ ਸਿੱਖ ਕੌਮ ਸ਼ਰਮਿੰਦਾ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਦੇ ਦੇਸ਼ ਤੋਂ ਬਾਹਰ ਜਾਣ ’ਤੇ ਪਾਬੰਦੀ ਲੱਗਣ ਨਾਲ ਸਮੁੱਚੀ ਸਿੱਖ ਕੌਮ ਸ਼ਰਮਿੰਦਾ ਹੋਈ ਹੈ। ਕਾਲਕਾ ਤੇ ਕਾਹਲੋਂ ਨੇ ਕਿਹਾ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ ਕੇ ਵੱਲੋਂ ਕਮੇਟੀ ਦੇ ਫੰਡਾਂ ਵਿੱਚ ਕੀਤੀ ਕਥਿਤ ਹੇਰਾਫੇਰੀ ਮਾਮਲੇ ’ਚ ਅਦਾਲਤ ਨੇ ਮਨਜੀਤ ਸਿੰਘ ਜੀ ਕੇ ਦੇ ਦੇਸ਼ ਤੋਂ ਬਾਹਰ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ। ਉਧਰ, ਜੀ ਕੇ ਦੇ ਬੁਲਾਰੇ ਨੇ ਕਿਹਾ ਕਿ ਇਸ ਮਾਮਲੇ ’ਚ ਕਾਨੂੰਨੀ ਪ੍ਰਕਿਰਿਆ ਅਪਣਾਈ ਹੋਈ ਹੈ। ਟਿੱਪਣੀਆਂ ਕਰਨ ਵਾਲਿਆਂ ਨੂੰ ਕੌਮ ਦੇ ਮਸਲਿਆਂ ’ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਾਲਕਾ ਅਤੇ ਕਾਹਲੋਂ ਨੇ ਤਾਂ ਖ਼ੁਦ ਜ਼ਮਾਨਤ ਲਈ ਹੋਈ ਹੈ।
Advertisement
Advertisement
×

