ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੋਆ ਨਾਈਟ ਕਲੱਬ ਦਾ ਮਾਲਕ ਅਜੈ ਗੁਪਤਾ ਦਿੱਲੀ ਤੋਂ ਕਾਬੂ

ਤਿੰਨ ਹੋਰ ਮਾਲਕ ਫਰਾਰ; ਗੋਆ ਪੁਲੀਸ ਨੇ ਅਜੈ ਗੁਪਤਾ ਅਤੇ ਸੁਰਿੰਦਰ ਕੁਮਾਰ ਖੋਸਲਾ ਖ਼ਿਲਾਫ਼ ਲੁੱਕ ਆਊਟ ਸਰਕੂਲਰ ਕੀਤਾ ਸੀ ਜਾਰੀ
ਗੋਆ ਦੇ ਨਾਈਟ ਕਲੱਬ ਵਿਚ ਲੱਗੀ ਅੱਗ ਦੀ ਤਸਵੀਰ।
Advertisement

ਗੋਆ ਦੇ ਨਾਈਟ ਕਲੱਬ ਵਿਚ ਅੱਗ ਲੱਗਣ ਦੇ ਮਾਮਲੇ ਵਿਚ ਪੁਲੀਸ ਨੇ ਅੱਜ ਬਿਰਚ ਬਾਏ ਰੋਮੀਓ ਲੇਨ ਨਾਈਟ ਕਲੱਬ ਦੇ ਚਾਰ ਮਾਲਕਾਂ ਵਿੱਚੋਂ ਇੱਕ ਮਾਲਕ ਅਜੈ ਗੁਪਤਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਕਲੱਬ ਵਿਚ ਅੱਗ ਲੱਗਣ ਕਾਰਨ 25 ਲੋਕਾਂ ਦੀ ਮੌਤ ਹੋ ਗਈ ਸੀ।

ਗੋਆ ਪੁਲੀਸ ਨੇ ਪਹਿਲਾਂ ਅਜੈ ਗੁਪਤਾ ਅਤੇ ਇੱਕ ਹੋਰ ਮਾਲਕ ਸੁਰਿੰਦਰ ਕੁਮਾਰ ਖੋਸਲਾ ਖ਼ਿਲਾਫ਼ ਲੁੱਕ ਆਊਟ ਸਰਕੂਲਰ (LOC) ਜਾਰੀ ਕੀਤਾ ਸੀ।

Advertisement

ਗੋਆ ਪੁਲੀਸ ਦੇ ਬੁਲਾਰੇ ਨੇ ਕਿਹਾ, ‘ਅਸੀਂ ਨਾਈਟ ਕਲੱਬ ਦੇ ਮਾਲਕਾਂ ਵਿੱਚੋਂ ਇੱਕ ਅਜੈ ਗੁਪਤਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਸ ਮਾਮਲੇ ਵਿਚ ਪਹਿਲਾਂ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।’

ਪੁਲੀਸ ਨੇ ਦੱਸਿਆ ਕਿ ਪੁਲੀਸ ਪਹਿਲਾਂ ਵੀ ਅਜੈ ਦੀ ਦਿੱਲੀ ਰਿਹਾਇਸ਼ ’ਤੇ ਗਈ ਸੀ ਪਰ ਉਹ ਉਦੋਂ ਘਰ ਵਿਚ ਮਿਲਿਆ ਨਹੀਂ ਸੀ।

ਅਧਿਕਾਰੀ ਨੇ ਕਿਹਾ ਕਿ ਉਸ ਨੂੰ ਗੋਆ ਲਿਆਉਣ ਲਈ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਪੁਲੀਸ ਨੇ ਨਾਈਟ ਕਲੱਬ ਦੇ ਦੋ ਹੋਰ ਮਾਲਕਾਂ ਸੌਰਭ ਲੂਥਰਾ ਅਤੇ ਗੌਰਵ ਲੂਥਰਾ ਖ਼ਿਲਾਫ਼ ਬਲਿਊ ਕਾਰਨਰ ਨੋਟਿਸ ਜਾਰੀ ਕੀਤਾ ਹੈ।

ਪੁਲੀਸ ਨੇ ਪਹਿਲਾਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਨ੍ਹਾਂ ਵਿਚ ਨਾਈਟ ਕਲੱਬ ਦੇ ਮੁੱਖ ਜਨਰਲ ਮੈਨੇਜਰ ਰਾਜੀਵ ਮੋਡਕ, ਜਨਰਲ ਮੈਨੇਜਰ ਵਿਵੇਕ ਸਿੰਘ, ਬਾਰ ਮੈਨੇਜਰ ਰਾਜੀਵ ਸਿੰਘਾਨੀਆ, ਗੇਟ ਮੈਨੇਜਰ ਰਿਆਂਸ਼ੂ ਠਾਕੁਰ ਅਤੇ ਮੁਲਾਜ਼ਮ ਭਰਤ ਕੋਹਲੀ ਸ਼ਾਮਲ ਹਨ। ਇਸ ਤੋਂ ਪਹਿਲਾਂ ਅੱਜ ਸ਼ਾਮ ਵੇਲੇ ਗੈਰਕਾਨੂੰਨੀ ਢੰਗ ਨਾਲ ਉਸਾਰੇ ਗਏ ਕਲੱਬ ਨੂੰ ਢਾਹ ਦਿੱਤਾ ਗਿਆ ਸੀ। ਪੀਟੀਆਈ

Advertisement
Tags :
#AjayGuptaArrested #NightclubTragedy #JusticeForVictims #GoaNews#BirchByRomeoLane #LookoutCircular #BlueCornerNotice #GoaPolice #Demolition
Show comments