ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਜੁਲਾਈ
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਸਿੰਗਲ ਯੂਜ਼ ਪਲਾਸਟਿਕ ਦੇ ਵਿਕਲਪਾਂ ਦੇ ਨਿਰਮਾਣ ਵਿੱਚ ਵਰਤੇ ਜਾਣ ਵਾਲੇ ਕੱਚੇ ਮਾਲ ਉੱਤੇ ਜੀਐਸਟੀ ਦਰਾਂ ਘਟਾਉਣ ਦੀ ਬੇਨਤੀ ਕੀਤੀ ਹੈ। ਪੱਤਰ ਵਿੱਚ ਵਾਤਾਵਰਣ ਮੰਤਰੀ ਨੇ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਪ੍ਰਦੂਸ਼ਣ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਅਜਿਹੀ ਸਥਿਤੀ ਵਿੱਚ ਪਲਾਸਟਿਕ ਵਸਤੂਆਂ ਦੀ ਵਰਤੋਂ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ ਚਲਾਉਣੀ ਜ਼ਰੂਰੀ ਹੈ। ਇਸ ਕੜੀ ਵਿੱਚ ਅੱਗੇ ਵਧਦੇ ਹੋਏ ਦਿੱਲੀ ਸਰਕਾਰ ਨੇ ਆਮ ਲੋਕਾਂ ਵਿੱਚ ਸਿੰਗਲ-ਯੂਜ਼ ਪਲਾਸਟਿਕ ਦੇ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਲਈ ਤਿਆਗਰਾਜ ਸਟੇਡੀਅਮ ਵਿੱਚ ਤਿੰਨ ਦਿਨਾਂ ਪਲਾਸਟਿਕ ਵਿਕਲਪਕ ਮੇਲੇ ਕਰਵਾਏ ਗਏ। ਮ