ਨਵੀਂ ਦਿੱਲੀ, 12 ਅਪਰੈਲ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਜਧਾਨੀ ਦੇ ਬਿਰਧ ਆਸ਼ਰਮਾਂ ਵਿੱਚ ਰਹਿ ਰਹੇ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ‘ਤੇ ਭੇਜੇਗੀ। ਸ੍ਰੀ ਕੇਜਰੀਵਾਲ ਨੇ ਇਥੇ ਪੂਰਬੀ ਦਿੱਲੀ ਦੇ ਕਾਂਤੀ ਨਗਰ ਵਿੱਚ ਰਾਜਧਾਨੀ ਦੇ ਚੌਥੇ ਬਿਰਧ ਘਰ ‘ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਸੀਨੀਅਰ ਸਿਟੀਜ਼ਨ ਹੋਮ’ ਦੇ ਉਦਘਾਟਨ ਮੌਕੇ ਇਹ ਗੱਲ ਕਹੀ।