ਗ੍ਰੇਟਰ ਨੋਇਡਾ: ਨਿੱਜੀ ਯੂਨੀਵਰਸਿਟੀ ਦੀ ਵਿਦਿਆਰਥਣ ਵੱਲੋਂ ਖੁਦਕੁਸ਼ੀ, ਦੋ ਗ੍ਰਿਫਤਾਰ
ਇੱਥੋਂ ਦੀ ਇੱਕ ਨਿੱਜੀ ਯੂਨੀਵਰਸਿਟੀ ਦੀ ਦੂਜੇ ਸਾਲ ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਸ਼ੁੱਕਰਵਾਰ ਦੀ ਰਾਤ ਵਾਪਰੀ ਇਸ ਘਟਨਾ ਸਬੰਧੀ ਗੋਤਮ ਬੁੁੱਧ ਨਗਰ ਦੇ ਨੋਲੇਜ ਪਾਰਕ ਪੁਲੀਸ...
Advertisement
ਇੱਥੋਂ ਦੀ ਇੱਕ ਨਿੱਜੀ ਯੂਨੀਵਰਸਿਟੀ ਦੀ ਦੂਜੇ ਸਾਲ ਦੀ ਵਿਦਿਆਰਥਣ ਨੇ ਹੋਸਟਲ ਦੇ ਕਮਰੇ ਵਿਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਸ਼ੁੱਕਰਵਾਰ ਦੀ ਰਾਤ ਵਾਪਰੀ ਇਸ ਘਟਨਾ ਸਬੰਧੀ ਗੋਤਮ ਬੁੁੱਧ ਨਗਰ ਦੇ ਨੋਲੇਜ ਪਾਰਕ ਪੁਲੀਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਸ਼ਾਰਧਾ ਯੂਨੀਵਰਸਿਟੀ ਦੇ ਦੋ ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰੇਟਰ ਨੋਇਡਾ ਦੇ ਵਧੀਕ ਡੀਸੀਪੀ ਸੁਧੀਰ ਕੁਮਾਰ ਨੇ ਦੱਸਿਆ, ‘‘ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਰਜ ਸ਼ਿਕਾਇਤ ਦੇ ਅਧਾਰ ’ਤੇ ਯੂਨੀਵਰਸਿਟੀ ਮੈਨੇਜਮੈਂਟ ਦੇ ਦੋ ਸਟਾਫ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ।
Advertisement
Advertisement