ਖੁਰਾਕੀ ਵਸਤਾਂ ਨੂੰ ਕੰਟਰੋਲ ਮੁਕਤ ਕਰਨ ਲਈ ਆਰਡੀਨੈਂਸ ਨੂੰ ਹਰੀ ਝੰਡੀ

ਖੁਰਾਕੀ ਵਸਤਾਂ ਨੂੰ ਕੰਟਰੋਲ ਮੁਕਤ ਕਰਨ ਲਈ ਆਰਡੀਨੈਂਸ ਨੂੰ ਹਰੀ ਝੰਡੀ

ਨਵੀਂ ਦਿੱਲੀ, 3 ਜੂਨ

ਕੇਂਦਰੀ ਕੈਬਨਿਟ ਨੇ ਅੱਜ ਅਨਾਜ ਅਤੇ ਪਿਆਜ਼ ਸਣੇ ਖੁਰਾਕੀ ਵਸਤਾਂ ਨੂੰ ਕੰਟਰੋਲ ਮੁਕਤ ਕਰਨ ਲਈ ਲੋੜੀਂਦੀਆਂ ਵਸਤਾਂ ਐਕਟ (ਈਸੀਏ) ਵਿੱਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦੱਸਿਆ ਕਿ ਕੈਬਨਿਟ ਨੇ ਕਿਸਾਨਾਂ, ਵਪਾਰੀਆਂ ਨੂੰ ਖੇਤੀ ਉਪਜ ਵੇਚਣ ਅਤੇ ਖਰੀਦ ਦੀ ਇਜਾਜ਼ਤ ਦੇਣ ਲਈ ਇਸ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਬਾਅਦ ਹੁਣ ਮੁਲਕ ਵਿੱਚ ਕਿਸਾਨ ਸਿੱਧੇ ਤੌਰ ’ਤੇ ਆਪਣੀ ਫਸਲ ਵੇਚ ਸਕਣਗੇ। ਕਿਸਾਨਾਂ ਲਈ ‘ਇਕ ਮੁਲਕ ਇਕ ਖੇਤੀ ਬਾਜ਼ਾਰ’ ਹੋਵੇਗਾ। ਇਸ ਦੇ ਨਾਲ ਹੀ ਖੇਤੀ ਉਤਪਾਦਾਂ ਦੇ ਭੰਡਾਰਨ ਦੀ ਲਿਮਟ ਵੀ ਖਤਮ ਕਰ ਦਿੱਤੀ ਗਈ ਹੈ, ਅਜਿਹਾ ਸਿਰਫ ਵਿਸ਼ੇਸ਼ ਹਾਲਾਤ ਵਿੱਚ ਹੀ ਕੀਤਾ ਜਾ ਸਕੇਗਾ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All