DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਫਰੀਦਾਬਾਦ ’ਚ ਗੁਰਦੁਆਰਾ ਕਮੇਟੀ ਵੱਲੋਂ ਹੜ੍ਹ ਪੀੜਤਾਂ ਦੀ ਮਦਦ

ਪੰਜਾਬ ਵਿੱਚ ਹੜ੍ਹਾਂ ਦੀ ਮਾਰ ਤੋਂ ਕਿਸਾਨ ਬੇਹੱਦ ਦੁਖੀ ਹਨ ਅਤੇ ਸਮਾਜ ਸੇਵੀਆਂ ਵੱਲੋਂ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ-15, ਫਰੀਦਾਬਾਦ ਦੀ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਪੰਜਾਬ ਦੇ ਸੁਲਤਾਨਪੁਰ ਲੋਧੀ...

  • fb
  • twitter
  • whatsapp
  • whatsapp
Advertisement

ਪੰਜਾਬ ਵਿੱਚ ਹੜ੍ਹਾਂ ਦੀ ਮਾਰ ਤੋਂ ਕਿਸਾਨ ਬੇਹੱਦ ਦੁਖੀ ਹਨ ਅਤੇ ਸਮਾਜ ਸੇਵੀਆਂ ਵੱਲੋਂ ਪੀੜਤਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ। ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ-15, ਫਰੀਦਾਬਾਦ ਦੀ ਪ੍ਰਬੰਧਕ ਕਮੇਟੀ ਦੇ ਆਗੂਆਂ ਨੇ ਪੰਜਾਬ ਦੇ ਸੁਲਤਾਨਪੁਰ ਲੋਧੀ ਦੇ ਦਰਜਨ ਤੋਂ ਵੱਧ ਪਿੰਡਾਂ ਦੇ ਹਾਲਾਤ ਦੇਖੇ ਅਤੇ ਉਸੇ ਮੁਤਾਬਕ ਵਿੱਤੀ ਸਹਾਇਤਾ ਕੀਤੀ ਜਾ ਰਹੀ ਹੈ। ਸ੍ਰੀਮਤੀ ਰਾਣਾ ਕੌਰ ਭੱਟੀ (ਪ੍ਰਧਾਨ, ਸਿੰਘ ਸਭਾ) ਨੇ ਦੱਸਿਆ ਕਿ ਨਰਿੰਦਰ ਸਿੰਘ ਬੱਗਾ, ਰਜਿੰਦਰ ਨਾਗਪਾਲ, ਨਰਿੰਦਰ ਸਿੰਘ ਆਹੂਜਾ, ਇੰਦਰਜੀਤ ਸਿੰਘ, ਰਵਿੰਦਰ ਪਾਲ ਕੌਰ, ਰੁਪਿੰਦਰ ਕੌਰ, ਸਤਿੰਦਰ ਸਿੰਘ ਆਦਿ ਨੇ ਪੰਜਾਬ ਜਾ ਕੇ ਓਥੋਂ ਦੇ ਹਾਲਤ ਦੇਖੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ-15, ਫਰੀਦਾਬਾਦ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਇਹ ਸੇਵਾ ਕੀਤੀ ਅਤੇ ਅਗਲੇ ਦਿਨਾਂ ਦੌਰਾਨ ਮੁੜ ਇਹ ਸੇਵਾ ਕੀਤੀ ਜਾਵੇਗੀ। ਪ੍ਰਧਾਨ ਨੇ ਦੱਸਿਆ ਕਿ ਪਿੰਡ ਬਾਊਪੁਰ, ਸਾਗਰਾਂ ਹਲਕੇ ਦੇ ਕਿਸਾਨਾਂ ਨੂੰ ਦਸ ਹਜ਼ਾਰ ਲਿਟਰ ਡੀਜ਼ਲ ਦਿੱਤਾ ਗਿਆ ਹੈ। ਕਮੇਟੀ ਦੇ ਅਹੁਦੇਦਾਰਾਂ ਨੇ ਬੰਨ੍ਹ ਖ਼ਾਤਰ ਲੋਹੇ ਦੀ ਤਾਰ ਲਈ ਵੀ ਵੱਡੀ ਰਕਮ ਦੀ ਮਦਦ ਕੀਤੀ ਹੈ। ਪ੍ਰਧਾਨ ਨੇ ਦੱਸਿਆ ਕਿ ਪਿੰਡ ਆਹਲੀ ਕਲਾਂ ਦੇ ਗੁਰਚਰਨ ਸਿੰਘ ਨੂੰ ਮਕਾਨ ਬਣਾਉਣ ਲਈ ਵਿਤੀ ਮਦਦ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਡੋਗਰਾਂਵਾਲ ਅਤੇ ਅਮਰਬੀਰ ਸਿੰਘ (ਚੇਅਰਮੈਨ) ਵੱਲੋਂ ਉੱਥੇ ਗਏ ਪਤਵੰਤਿਆਂ ਦਾ ਸਿੱਖ ਰਵਾਇਤਾਂ ਅਨੁਸਾਰ ਸਨਮਾਨ ਕੀਤਾ ਗਿਆ।

ਕੈਪਸ਼ਨ: ਸ੍ਰੀ ਗੁਰੂ ਸਿੰਘ ਸਭਾ ਸੈਕਟਰ 15 ਫਰੀਦਾਬਾਦ ਦੇ ਅਹੁਦੇਦਾਰ ਸੁਲਤਾਨਪੁਰ ਲੋਧੀ ਦੇ ਹੜ ਪੀੜਿਤ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਮਿਲਦੇ ਹੋਏ

Advertisement

Advertisement
Advertisement
×