ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰਦੁਆਰਾ ਕਮੇਟੀ ਨੇ 250 ਗੁਰਮਤਿ ਕੈਂਪ ਲਾਏ

ਪੱਤਰ ਪ੍ਰੇਰਕ ਨਵੀਂ ਦਿੱਲੀ, 8 ਜੂਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਇਸ ਵਾਰ ਗਰਮੀ ਦੀਆਂ ਛੁੱਟੀਆਂ ਵਿਚ 250 ਗੁਰਮਤਿ ਕੈਂਪ ਲਾਏ। ਇਹ ਪ੍ਰਗਟਾਵਾ ਧਰਮ...
Advertisement

ਪੱਤਰ ਪ੍ਰੇਰਕ

ਨਵੀਂ ਦਿੱਲੀ, 8 ਜੂਨ

Advertisement

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਇਸ ਵਾਰ ਗਰਮੀ ਦੀਆਂ ਛੁੱਟੀਆਂ ਵਿਚ 250 ਗੁਰਮਤਿ ਕੈਂਪ ਲਾਏ। ਇਹ ਪ੍ਰਗਟਾਵਾ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਵਾਰ 100 ਕੈਂਪ ਕੌਮੀ ਰਾਜਧਾਨੀ ਦਿੱਲੀ ਵਿਚ ਅਤੇ 150 ਕੈਂਪ ਭਾਰਤ ਦੇ ਹੋਰ ਹਿੱਸਿਆਂ ਵਿੱਚ ਲਗਾਏ ਗਏ ਹਨ। ਇਨ੍ਹਾਂ ਕੈਂਪਾਂ ਦਾ ਮਕਸਦ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨਾ ਹੈ। ਇਹ ਕੈਂਪਾਂ ਵਿਚ ਬੱਚਿਆਂ ਨੂੰ ਗੁਰਸਿੱਖੀ ਜੀਵਨ ਜਾਚ ਵੀ ਸਿਖਾਈ ਜਾ ਰਹੀ ਹੈ। ਸ੍ਰੀ ਕਰਮਸਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰਬਾਣੀ ਦਾ ਸਿਮਰਨ ਕਰਨ ਵੇਲੇ ਹੌਲੀ-ਹੌਲੀ ਪਾਠ ਪੜ੍ਹਿਆ ਕਰਨ। ਉਨ੍ਹਾਂ ਕਿਹਾ ਕਿ ਬੇਸ਼ੱਕ ਜ਼ਿੰਦਗੀ ਦੀ ਰਫਤਾਰ ਬਹੁਤ ਤੇਜ਼ ਹੋਈ ਹੈ ਪਰ ਮਨ ਨੂੰ ਸ਼ਾਂਤੀ ਤਾਂ ਹੀ ਮਿਲੇਗੀ ਜੇ ਅਸੀਂ ਮਨ ਨੂੰ ਪੂਰੀ ਤਰ੍ਹਾਂ ਗੁਰਬਾਣੀ ਨਾਲ ਜੋੜੀਏ।

Advertisement