ਪੰਥ ਲਈ ਗੁਰਦੁਆਰਾ ਕਮੇਟੀਆਂ ਦਾ ਵੱਡਾ ਯੋਗਦਾਨ: KALKA
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਸਿਰਫ਼ ਧਾਰਮਿਕ ਸੰਸਥਾਵਾਂ ਦੀ ਦੇਖਭਾਲ ਹੀ ਨਹੀਂ ਕਰਦੀਆਂ, ਸਗੋਂ ਸੰਗਤ ਦੀ ਸੇਵਾ, ਗੁਰਬਾਣੀ ਦੇ ਪ੍ਰਚਾਰ ਅਤੇ ਪੰਥਕ ਏਕਤਾ ਮਜ਼ਬੂਤ ਕਰਨ ਵਿੱਚ ਵੀ ਯੋਗਦਾਨ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਸਿਰਫ਼ ਧਾਰਮਿਕ ਸੰਸਥਾਵਾਂ ਦੀ ਦੇਖਭਾਲ ਹੀ ਨਹੀਂ ਕਰਦੀਆਂ, ਸਗੋਂ ਸੰਗਤ ਦੀ ਸੇਵਾ, ਗੁਰਬਾਣੀ ਦੇ ਪ੍ਰਚਾਰ ਅਤੇ ਪੰਥਕ ਏਕਤਾ ਮਜ਼ਬੂਤ ਕਰਨ ਵਿੱਚ ਵੀ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੁਭਾਸ਼ ਨਗਰ ਦੀ ਪ੍ਰਬੰਧਕ ਕਮੇਟੀ ਦਾ ਸਨਮਾਨ ਕੀਤਾ। ਉਨ੍ਹਾਂ ਜਸਪ੍ਰੀਤ ਸਿੰਘ ਵਿੱਕੀ ਮਾਨ ਅਤੇ ਹੋਰ ਆਗੂਆਂ ਦੇ ਯਤਨਾਂ ਅਤੇ ਸਹਿਯੋਗ ਦੀ ਸ਼ਲਾਘਾ ਕੀਤੀ। ਸ੍ਰੀ ਕਾਲਕਾ ਨੇ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀ ਕਲਾ ਅਤੇ ਗੁਰਮਤਿ ਪ੍ਰੰਪਰਾਵਾਂ ਨੂੰ ਮਜ਼ਬੂਤੀ ਦੇਣ ਲਈ ਸੇਵਾਦਾਰਾਂ ਅਤੇ ਪ੍ਰਬੰਧਕਾਂ ਦਾ ਵਿਸ਼ੇਸ਼ ਯੋਗਦਾਨ ਹੈ।
Advertisement
Advertisement
×

