ਗੁਰਦੁਆਰਾ ਪੰਜਾ ਸਾਹਿਬ ਦੇ ਮੁੱਖ ਗ੍ਰੰਥੀ ਦੀ ਧੀ ਅਗਵਾ ਮਾਮਲਾ: ਸਿੱਖਾਂ ਦਾ ਵਫ਼ਦ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਨੂੰ ਮਿਲਿਆ

ਗੁਰਦੁਆਰਾ ਪੰਜਾ ਸਾਹਿਬ ਦੇ ਮੁੱਖ ਗ੍ਰੰਥੀ ਦੀ ਧੀ ਅਗਵਾ ਮਾਮਲਾ: ਸਿੱਖਾਂ ਦਾ ਵਫ਼ਦ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ ਨੂੰ ਮਿਲਿਆ

ਮਨਧੀਰ ਸਿੰਘ ਦਿਓਲ

ਨਵੀਂ ਦਿੱਲੀ, 19 ਸਤੰਬਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂਆਂ ਦੇ ਵਫ਼ਦ ਵੱਲੋਂ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ (ਪਾਕਿਸਤਾਨੀ ਮਾਮਲੇ) ਜੇਪੀ਼ ਸਿੰਘ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਮੁੱਖ ਗ੍ਰੰਥੀ ਦੀ ਧੀ ਬੁਲਬੁਲ ਕੌਰ ਨੂੰ ਅਗਵਾ ਕਰਨ ਤੇ ਉਸਦਾ ਥਹੁ ਪਤਾ ਨਾ ਲੱਗਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਸ ਨੂੰ ਅਗਵਾ ਕੀਤਾ ਗਿਆ ਹੈ ਭਾਰਤ ਸਰਕਾਰ ਲੜਕੀ ਦੀ ਬਰਾਮਦਗੀ ਲਈ ਜ਼ੋਰ ਪਾਏ। ਵਫ਼ਦ ਨੇ ਪਾਕਿਸਤਾਨ ’ਚ ਸਿੱਖਾਂ ਉੱਤੇ ਹੋ ਰਹੇ ਅੱਤਿਆਚਾਰਾਂ ਬਾਰੇ ਜਾਣਕਾਰੀ ਦਿੱਤੀ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗੁਆਂਢੀ ਦੇਸ਼ ਦੀ ਸਰਕਾਰ ਤੋਂ ਘੱਟ ਗਿਣਤੀਆਂ ਦੀ ਰਾਖੀ ਬਾਰੇ ਚਰਚਾ ਕੀਤੀ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All