ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਜੌਰੀ ਗਾਰਡਨ ਦੀ ਸੰਗਤ ਵੱਲੋਂ ਗੁਰਮਤਿ ਸਮਗਾਮ

ਹਰਮੀਤ ਸਿੰਘ ਕਾਲਾਕਾ ਤੇ ਜਗਦੀਪ ਸਿੰਘ ਕਾਹਲੋਂ ਵੱਲੋਂ ਸ਼ਿਰਕਤ
ਸਮਾਗਮ ’ਚ ਦਿੱਲੀ ਕਮੇਟੀ ਦੇ ਆਗੂ ਸ਼ਿਰਕਤ ਕਰਦੇ ਹੋਏ। -ਫੋਟੋ: ਦਿਓਲ
Advertisement

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਪਿਸ਼ੌਰੀ ਬਿਰਾਦਰੀ ਅਤੇ ਰਾਜੌਰੀ ਗਾਰਡਨ ਦੀ ਸੰਗਤ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 451ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਮੁੱਖ ਸਕੱਤਰ ਜਗਦੀਪ ਸਿੰਘ ਕਾਹਲੋਂ, ਮੈਂਬਰ ਇੰਦਰਪ੍ਰੀਤ ਸਿੰਘ ਕੋਛੜ ਅਤੇ ਗੁਰਦੁਆਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪਿਸ਼ੌਰੀ ਬਿਰਾਦਰੀ ਦੇ ਹਰਿੰਦਰ ਸਿੰਘ ਨੇ ਦੱਸਿਆ ਕਿ ਹਾਲਾਂਕਿ ਹਰ ਸਾਲ ਪਿਸ਼ੌਰੀ ਬਿਰਾਦਰੀ ਵੱਲੋਂ ਸਮਾਗਮ ਕਰਵਾਇਆ ਜਾਂਦਾ ਹੈ, ਪਰ ਇਸ ਵਾਰ ਸ੍ਰੀ ਗੁਰੂ ਅਮਰਦਾਸ ਜੀ ਦੇ 451ਵੇਂ ਪ੍ਰਕਾਸ਼ ਪੁਰਬ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮੁੱਖ ਰੱਖਦੇ ਹੋਏ ਇਹ ਸਮਾਗਮ ਕਰਵਾਇਆ ਗਿਆ। ਇਸ ਮੌਕੇ ਭਾਈ ਜਗਜੀਤ ਸਿੰਘ, ਭਾਈ ਤਰਨਵੀਰ ਸਿੰਘ ਰੱਬੀ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਪਿਸ਼ੌਰੀ ਬਿਰਾਦਰੀ ਦੇ ਹਰਨਾਮ ਸਿੰਘ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਮਨਪ੍ਰੀਤ ਸਿੰਘ, ਗੁਰਚਰਨ ਸਿੰਘ, ਮੋਹਣ ਹੋਰਾ, ਨਰਿੰਦਰ ਸਿੰਘ, ਬਲਜੀਤ ਸਿੰਘ, ਬਲਬੀਰ ਸਿੰਘ, ਹਰਵਿੰਦਰ ਠੁਕਰਾਲ, ਸਰਣ ਸਿੰਘ, ਤੀਰਥ ਨਾਰੰਗ, ਰਾਜੂ ਢੀਂਗਰਾ, ਪ੍ਰੇਮ ਸਿੰਘ, ਜਸਮੀਤ ਸਿੰਘ ਗੋਲਾ, ਪ੍ਰੀਤਮ ਸਿੰਘ, ਬਲਵੰਤ ਸਿੰਘ ਆਦਿ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਸਫ਼ਲ ਹੋਇਆ।

Advertisement
Advertisement
Show comments