ਗੁਰੂ ਗੋਬਿੰਦ ਸਿੰਘ ਜੀ ਦਾ ਜੋੜਾ ਸਾਹਿਬ ਪਟਨਾ ਸਾਹਿਬ ਵਿਖੇ ਸੁਸ਼ੋਭਿਤ
              ਨਗਰ ਕੀਰਤਨ ਦੇ ਰੂਪ ’ਚ ਗੁਰਦੁਆਰਾ ਸਾਹਿਬ ਲੈ ਕੇ ਆਏ ਪੰਜ ਪਿਆਰੇ ਤੇ ਸਿੱਖ ਸੰਗਤ
            
        
        
    
                 Advertisement 
                
 
            
        
'Jore Sahib' of Guru Gobind Singh enshrined at Patna Sahib ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੀ ਪਤਨੀ ਮਾਤਾ ਸਾਹਿਬ ਕੌਰ ਦੇ ਪਵਿੱਤਰ ਜੋੜਾ ਸਾਹਿਬ ਨੂੰ ਦਸਵੇਂ ਗੁਰੂ ਦੇ ਜਨਮ ਸਥਾਨ ਤਖ਼ਤ ਪਟਨਾ ਸਾਹਿਬ ਵਿਖੇ ਸਥਾਪਿਤ ਕੀਤਾ ਗਿਆ ਹੈ। ਇਹ ਰਸਮ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੀ ਮੌਜੂਦਗੀ ਵਿੱਚ ਪਵਿੱਤਰ ਸਿੱਖ ਧਾਰਮਿਕ ਸਥਾਨ ’ਤੇ ਮੁਕੰਮਲ ਹੋਈ। ਇਸ ਸਮਾਗਮ ਵਿਚ ਬਿਹਾਰ ਦੇ ਰਾਜਪਾਲ ਆਰਿਫ ਮੁਹੰਮਦ ਖਾਨ ਅਤੇ ਵੱਖ-ਵੱਖ ਧਰਮਾਂ ਦੇ ਪ੍ਰਤੀਨਿਧੀਆਂ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਹ ਸ਼ਰਧਾ ਅਤੇ ਫਿਰਕੂ ਭਾਈਚਾਰੇ ਦੇ ਸੁਮੇਲ ਨੂੰ ਦਰਸਾਉਂਦਾ ਹੈ। ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫਾਰ ਦ ਆਰਟਸ (ਆਈਜੀਐਨਸੀਏ) ਨੇ ਕਿਹਾ ਕਿ ਪਵਿੱਤਰ ਜੋੜਾ ਸਾਹਿਬ ਨੂੰ ਪੰਜ ਪਿਆਰਿਆਂ ਵਲੋਂ ਸ਼ਰਧਾ, ਏਕਤਾ ਅਤੇ ਕੁਰਬਾਨੀ ਦਾ ਪ੍ਰਤੀਕ ਵਜੋਂ ਨਗਰ ਕੀਰਤਨ ਦੇ ਰੂਪ ਵਿਚ ਲਿਜਾਇਆ ਗਿਆ।
                 Advertisement 
                
 
            
        
                 Advertisement 
                
 
            
        