ਬਗ਼ਦਾਦ ’ਚ ਗੁਰੂ ਨਾਨਕ ਦੇਵ ਅਸਥਾਨ ਦੀ ਹੋਵੇ ਮੁੜ ਉਸਾਰੀ: ਸੀਚੇਵਾਲ
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਗ਼ਦਾਦ ਵਿੱਚ ਗੁਰੂ ਨਾਨਕ ਦੇਵ ਦੇ ਇਤਿਹਾਸਕ ਅਸਥਾਨ ਨੂੰ ਮੁੜ ਉਸਾਰਨ ਦੀ ਮੰਗ ਕੀਤੀ ਹੈ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ...
Advertisement
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਬਗ਼ਦਾਦ ਵਿੱਚ ਗੁਰੂ ਨਾਨਕ ਦੇਵ ਦੇ ਇਤਿਹਾਸਕ ਅਸਥਾਨ ਨੂੰ ਮੁੜ ਉਸਾਰਨ ਦੀ ਮੰਗ ਕੀਤੀ ਹੈ। ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਉਦਾਸੀਆਂ ਦੌਰਾਨ ਗੁਰੂ ਨਾਨਕ ਦੇਵ 1511 ਵਿੱਚ ਇਰਾਕ ਦੇ ਸ਼ਹਿਰ ਬਗ਼ਦਾਦ ਗਏ ਸੀ। ਦੂਜੇ ਵਿਸ਼ਵ ਯੁੱਧ ਦੌਰਾਨ ਅਤੇ ਅਮਰੀਕਾ-ਇਰਾਕ ਜੰਗ ਦੌਰਾਨ ਵੀ ਇਸ ਇਤਿਹਾਸਕ ਅਸਥਾਨ ਨੂੰ ਨੁਕਸਾਨ ਪਹੁੰਚਿਆ ਸੀ। ਉਨ੍ਹਾਂ ਆਪਣੇ ਪੱਤਰ ਵਿੱਚ ਕਿਹਾ ਕਿ ਸੰਗਤ ਦੀ ਸ਼ਰਧਾ ਹੈ ਕਿ ਗੁਰੂ ਸਾਹਿਬ ਦੇ ਇਸ ਅਸਥਾਨ ਨੂੰ ਮੁੜ ਉਸਾਰਿਆ ਜਾਵੇ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਰਾਕ ਦੇ ਸੁਪਰੀਮ ਲੀਡਰ ਸੱਯਦ ਅਲੀ ਹੁਸੈਨੀ ਖਮੇਨੀ ਨਾਲ ਰਾਬਤਾ ਕਾਇਮ ਕਰਨ ਅਤੇ ਸਿੱਖ ਜਗਤ ਦੇ ਇਸ ਪਵਿੱਤਰ ਅਸਥਾਨ ਦੀ ਮੁੜ ਉਸਾਰੀ ਯਕੀਨੀ ਬਣਾਉਣ।
Advertisement
Advertisement