ਪੱਤਰ ਪ੍ਰੁੇਰਕ
ਨਵੀਂ ਦਿੱਲੀ, 3 ਮਾਰਚ
ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਸ੍ਰੀ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਦੇਸ਼ ਭਰ ਵਿਚ ਧੂਮਧਾਮ ਨਾਲ ਮਨਾਉਣ ਲਈ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਸਿੱਖ ਸੰਗਤ ਵੱਲੋਂ ਪ੍ਰਾਪਤ ਸੁਝਾਅ ਸੌਂਪੇ ਹਨ। ਇਨ੍ਹਾਂ ਸੁਝਾਵਾਂ ਵਿਚ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਅਜਾਇਬ ਘਰ ਬਣਾਉਣਾ, ਸ੍ਰੀ ਗੁਰੂ ਤੇਗ ਬਹਾਦਰ ਦੀ ਤਸਵੀਰ ਸੰਸਦ ਵਿਚ ਲਾਉਣਾ ਤੇ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਚਾਂਦਨੀ ਚੌਕ ਮੈਟਰੋ ਸਟੇਸ਼ਨ ਦਾ ਨਾਮ ਬਦਲਣਾ ਸ਼ਾਮਲ ਹੈ। ਸ੍ਰੀ ਗੁਪਤਾ ਨੇ ਕਿਹਾ ਕਿ ਭਾਜਪਾ ਦੁਆਰਾ ਪ੍ਰਾਪਤ ਹਜ਼ਾਰਾਂ ਸੁਝਾਵਾਂ ਦੇ ਆਧਾਰ ’ਤੇ ਕੇਂਦਰ ਸਰਕਾਰ ਇਕ ਅਪਰੈਲ ਨੂੰ ਦੇਸ਼ ਤੇ ਦਿੱਲੀ ਵਿਚ ਗੁਰੂ ਪ੍ਰਕਾਸ਼ ਉਤਸਵ ਮਨਾਏਗੀ।