DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Gyanesh Kumar Resignation: ਚੀਫ ਜਸਟਿਸ ਸੂਰਿਆਕਾਂਤ ਵੱਲੋਂ ਵੋਟ ਚੋਰੀ ਦੇ ਮਾਮਲੇ ’ਤੇ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ

CJI Surya Kant: ‘ਵੋਟ ਚੋਰੀ’ ਦੇ ਦੋਸ਼ਾਂ ਨਾਲ ਸਬੰਧਤ ਮਾਮਲੇ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹੋਣ ਦਾ ਦਿੱਤਾ ਹਵਾਲਾ; ਵਿਰੋਧੀ ਧਿਰ ਵੱਲੋਂ ਸੋਮਵਾਰ ਨੂੰ ਸੁਪਰੀਮ ਕੋਰਟ ਤੱਕ ਰੋਸ ਮਾਰਚ ਕਰਨ ਦਾ ਐਲਾਨ

  • fb
  • twitter
  • whatsapp
  • whatsapp
Advertisement

Gyanesh Kumar Resignation:

ਭਾਰਤ ਦੇ ਚੀਫ਼ ਜਸਟਿਸ ਸੂਰਿਆਕਾਂਤ ਨੇ ‘ਵੋਟ ਚੋਰੀ’ ਦੇ ਦੋਸ਼ਾਂ ਬਾਰੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਸਬੰਧਤ ਮੁੱਦੇ ਸੁਪਰੀਮ ਕੋਰਟ ਵਿੱਚ ਨਿਆਂਇਕ ਪੱਧਰ ’ਤੇ ਵਿਚਾਰ ਅਧੀਨ ਹਨ।

Advertisement

ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅਤੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਚੀਫ਼ ਜਸਟਿਸ ਨੂੰ ਪੱਤਰ ਲਿਖ ਕੇ ਸੋਮਵਾਰ ਸ਼ਾਮ ਚਾਰ ਤੋਂ ਪੰਜ ਵਜੇ ਦਰਮਿਆਨ ਮੁਲਾਕਾਤ ਲਈ ਸਮਾਂ ਮੰਗਿਆ ਸੀ। ਉਹ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਰੋਕਣ ਅਤੇ ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਸਬੰਧੀ ਮੰਗ ਪੱਤਰ ਦੇਣਾ ਚਾਹੁੰਦੇ ਸਨ।

Advertisement

ਮੰਗਾਂ ਲਈ ਸੁਪਰੀਮ ਕੋਰਟ ਤੱਕ ਮਾਰਚ

ਸੂਤਰਾਂ ਮੁਤਾਬਕ ਚੀਫ਼ ਜਸਟਿਸ ਨੇ ਰਾਹੁਲ ਗਾਂਧੀ ਨੂੰ ਨਿਆਂਇਕ ਪੱਧਰ ’ਤੇ ਪਟੀਸ਼ਨ ਦਾਇਰ ਕਰਨ ਲਈ ਕਿਹਾ, ਜਿਸ ’ਤੇ ਮੰਗਲਵਾਰ ਨੂੰ ਸੁਣਵਾਈ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਹੋਣ ’ਤੇ ਸੁਪਰੀਮ ਕੋਰਟ 24 ਘੰਟੇ ਖੁੱਲ੍ਹੀ ਹੈ।

ਵਿਰੋਧੀ ਪਾਰਟੀਆਂ ਨੇ ਆਪਣੀਆਂ ਮੰਗਾਂ ਲਈ ਸੋਮਵਾਰ ਨੂੰ ਸੁਪਰੀਮ ਕੋਰਟ ਤੱਕ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਇਸ ਵਿੱਚ ਨੌਜਵਾਨ, ਵਿਰੋਧੀ ਪਾਰਟੀਆਂ ਅਤੇ ਲੋਕਤੰਤਰ ਤੇ ਸੰਵਿਧਾਨ ਵਿੱਚ ਵਿਸ਼ਵਾਸ ਰੱਖਣ ਵਾਲੇ ਲੋਕ ਸ਼ਾਮਲ ਹੋਣਗੇ।

ਖੜਗੇ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇਸ਼ ਵਿੱਚ ਹਫੜਾ-ਦਫੜੀ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਾਂ ਦੌਰਾਨ ਭਾਰੀ ਪੁਲੀਸ ਤਾਇਨਾਤੀ ਅਤੇ ਗ੍ਰਿਫ਼ਤਾਰੀਆਂ ਸਰਕਾਰ ਦੇ ਡਰ ਨੂੰ ਦਰਸਾਉਂਦੀਆਂ ਹਨ।

ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਕਿਹਾ ਸੀ ਕਿ ਵਿਰੋਧੀ ਧਿਰ ਦੇ ਆਗੂਆਂ ਨੇ ਸੋਮਵਾਰ ਸ਼ਾਮ 4 ਤੋਂ 5 ਵਜੇ ਦਰਮਿਆਨ ਚੀਫ਼ ਜਸਟਿਸ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ। ਵਿਰੋਧੀ ਧਿਰ ਦੇ ਆਗੂ ਇਸ ਮੁਲਾਕਾਤ ਦੌਰਾਨ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਉਠਾਉਣ ਵਾਲੇ ਸਨ।

ਇਸ ਤੋਂ ਪਹਿਲਾਂ 9 ਅਕਤੂਬਰ ਨੂੰ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਫ਼ਦ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਰੱਖੀਆਂ ਸਨ।

ਐੱਸ ਆਈ ਆਰ ਵਿਰੁੱਧ ਚਾਰ ਦਿਨ ਪ੍ਰਦਰਸ਼ਨ

ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਮੁੜ ਸੁਧਾਈ (ਐੱਸ ਆਈ ਆਰ) ਦੇ ਵਿਰੋਧ ਵਿੱਚ 6, 7, 8 ਅਤੇ 9 ਅਕਤੂਬਰ ਨੂੰ ਪ੍ਰਦਰਸ਼ਨ ਕੀਤੇ ਸਨ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਪੁਲੀਸ ਨੇ ਤਿੰਨ ਵਾਰ ਹਿਰਾਸਤ ਵਿੱਚ ਵੀ ਲਿਆ ਸੀ।

ਇਸ ਤੋਂ ਇਲਾਵਾ ਗਿਆਨੇਸ਼ ਕੁਮਾਰ ਦੇ ਅਸਤੀਫੇ ਦੇ ਮਾਮਲੇ ’ਤੇ ਕੌਕਰੇਚ ਜਨਤਾ ਪਾਰਟੀ (ਸੀ ਜੇ ਪੀ) ਦੇ ਬਾਨੀ ਅਭਿਜੀਤ ਦੀਪਕੇ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਅਜਿਹਾ ਕੋਈ ਬਾਂਡ ਨਹੀਂ ਭਰਿਆ ਤੇ ਨਾ ਹੀ ਇਹ ਕਦੇ ਹਾਮੀ ਭਰੀ ਹੈ ਕਿ ਉਹ ਤੇ ਪਾਰਟੀ ਦੇ ਹੋਰ ਆਗੂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਲਈ ਮੁੜ ਪ੍ਰਦਰਸ਼ਨ ਨਹੀਂ ਕਰਨਗੇ।

ਇਹ ਵੀ ਪੜ੍ਹੋ: CEC protest row: ਆਕਾਸ਼ਵਾਣੀ ਭਵਨ ਵਿੱਚ ਜ਼ਬਰਦਸਤੀ ਦਾਖ਼ਲ ਹੋਣ ਲਈ ਰਾਹੁਲ ਗਾਂਧੀ ਵਿਰੁੱਧ ਐੱਫ ਆਈ ਆਰ ਦਰਜ

Advertisement
×