ਪੱਤਰ ਪ੍ਰੇਰਕ
ਨਵੀਂ ਦਿੱਲੀ, 28 ਨਵੰਬਰ
ਸਾਹਿਤ ਅਕਾਦਮੀ, ਨਵੀਂ ਦਿੱਲੀ ਦੇ ਸਹਿਯੋਗ ਨਾਲ ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਹਰਿਭਜਨ ਸਿੰਘ ਸ਼ਤਾਬਦੀ ਸੈਮੀਨਾਰ 30 ਨਵੰਬਰ ਤੇ 1 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਹਰਿਭਜਨ ਸਿੰਘ ਦਾ ਜਨਮ 8 ਅਗਸਤ 1920 ਨੂੰ ਹੋਇਆ ਸੀ ਅਤੇ ਉਹਨਾਂ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਹੀ ਇਸ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਉਦਘਾਟਨੀ ਸੈਸ਼ਨ ਦੀ ਸ਼ੁਰੂਆਤ ਵਿੱਚ ਸੁਆਗਤੀ ਸ਼ਬਦ ਕੇ ਸ੍ਰੀਨਿਵਾਸਰਾਓ ਦੁਆਰਾ ਅਤੇ ਆਰੰਭਕ ਭਾਸ਼ਣ ਡਾ. ਵਨੀਤਾ ਦੁਆਰਾ ਦਿੱਤਾ ਜਾਵੇਗਾ। ਇਸ ਸੈਸ਼ਨ ਦਾ ਉਦਘਾਟਨੀ ਭਾਸ਼ਣ ਸੁਰਜੀਤ ਪਾਤਰ, ਕੁੰਜੀਗਤ ਭਾਸ਼ਣ ਹਰਿਭਜਨ ਸਿੰਘ ਭਾਟੀਆ ਅਤੇ ਪ੍ਰਾਧਨਗੀ ਭਾਸ਼ਣ ਮਨਮੋਹਨ ਦੁਆਰਾ ਦਿੱਤਾ ਜਾਵੇਗਾ। ਇਸ ਸੈਮੀਨਾਰ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਡਾ. ਦੀਪਕ ਮਨਮੋਹਨ ਸਿੰਘ ਸ਼ਾਮਿਲ ਹੋ ਰਹੇ ਹਨ।