ਅਕਾਲੀ ਦਲ ਮਹਿਲਾ ਵਿੰਗ ਵੱਲੋਂ ਹਰਮੀਤ ਕਾਲਕਾ ਦਾ ਸਨਮਾਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਮਹਿਲਾ ਵਿੰਗ ਵੱਲੋਂ ਸਨਮਾਨ ਦਿੱਤਾ ਗਿਆ ਹੈ। ਇਹ ਸਨਮਾਨ 6 ਸਤੰਬਰ 2025 ਨੂੰ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਸਾਹਿਬ ਵਿੱਚ ਕਰਵਾਏ ਉਸ ਮਹੱਤਵਪੂਰਨ ਸਮਾਗਮ...
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਮਹਿਲਾ ਵਿੰਗ ਵੱਲੋਂ ਸਨਮਾਨ ਦਿੱਤਾ ਗਿਆ ਹੈ। ਇਹ ਸਨਮਾਨ 6 ਸਤੰਬਰ 2025 ਨੂੰ ਗੁਰਦੁਆਰਾ ਡੇਰਾ ਬਾਬਾ ਕਰਮ ਸਿੰਘ ਸਾਹਿਬ ਵਿੱਚ ਕਰਵਾਏ ਉਸ ਮਹੱਤਵਪੂਰਨ ਸਮਾਗਮ ਲਈ ਦਿੱਤਾ ਗਿਆ ਜੋ ਕਿ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੀ। ਸ੍ਰੀ ਕਾਲਕਾ ਨੇ ਕਿਹਾ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਸਰਬ ਧਰਮ, ਇਨਸਾਨੀਅਤ ਅਤੇ ਸੱਚਾਈ ਦੀ ਰੱਖਿਆ ਲਈ ਸਦਾ ਯਾਦਗਾਰ ਰਹੇਗੀ ਅਤੇ ਇਹੋ ਜਿਹੇ ਸਮਾਗਮ ਸਾਨੂੰ ਆਪਣੀ ਵਿਰਾਸਤ ਅਤੇ ਇਤਿਹਾਸ ਨਾਲ ਜੋੜਨ ਵਾਲੇ ਹਨ।
Advertisement
Advertisement
×