DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Health Scam Controversy: ਭਾਰਦਵਾਜ ਨੇ ਵਤਸਲਾ ਅਗਰਵਾਲ ਦੀ ਨਿਯੁਕਤੀ ’ਤੇ ਸਵਾਲ ਚੁੱਕੇ

ਸਿਹਤ ਸੇਵਾਵਾਂ ਦੀ ਡਾਇਰੈਕਟਰ ਜਨਰਲ ਦੀ ਗ੍ਰਿਫ਼ਤਾਰੀ ਮਗਰੋਂ ‘ਆਪ’ ਨੇ ਸਰਕਾਰ ਘੇਰੀ

  • fb
  • twitter
  • whatsapp
  • whatsapp
Advertisement

ਆਮ ਆਦਮੀ ਪਾਰਟੀ ਦੀ ਦਿੱਲੀ ਇਕਾਈ ਦੇ ਮੁਖੀ ਸੌਰਭ ਭਾਰਦਵਾਜ ਨੇ ਅੱਜ ਭਾਜਪਾ ਦੀ ਅਗਵਾਈ ਹੇਠਲੀ ਦਿੱਲੀ ਸਰਕਾਰ ਉੱਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ (ਡੀ ਜੀ ਐੱਚ ਐੱਸ) ਡਾ. ਵਤਸਲਾ ਅਗਰਵਾਲ ਨੂੰ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਬਕਾਇਆ ਹੋਣ ਦੇ ਬਾਵਜੂਦ ਸਾਰੇ ਸਥਾਪਿਤ ਨਿਯਮਾਂ ਨੂੰ ਛਿੱਕੇ ਟੰਗ ਕੇ ਇਸ ਅਹੁਦੇ ’ਤੇ ਨਿਯੁਕਤ ਕੀਤਾ ਸੀ। ਇਹ ਪ੍ਰਤੀਕਰਮ 650 ਕਰੋੜ ਰੁਪਏ ਦੇ ਕਥਿਤ ਸਿਹਤ ਘੁਟਾਲੇ ਸਬੰਧੀ ਡਾ. ਅਗਰਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਇਆ ਹੈ। ਭਾਰਦਵਾਜ ਨੇ ਦਾਅਵਾ ਕੀਤਾ ਕਿ ਡਾ. ਅਗਰਵਾਲ ਦੀ ਗ੍ਰਿਫ਼ਤਾਰੀ ਨੇ ਉਨ੍ਹਾਂ ਦੀਆਂ ਉਨ੍ਹਾਂ ਚਿੰਤਾਵਾਂ ਨੂੰ ਸਹੀ ਸਾਬਿਤ ਕਰ ਦਿੱਤਾ ਹੈ, ਜੋ ਉਨ੍ਹਾਂ ਨੇ ਅਗਸਤ 2025 ਵਿੱਚ ਇਸ ਨਿਯੁਕਤੀ ਵੇਲੇ ਉਠਾਈਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੇ ਸਰਵਉੱਚ ਸਿਹਤ ਅਹੁਦੇ ਉੱਤੇ ਤਾਇਨਾਤੀ ਕਰਦੇ ਸਮੇਂ ਕਈ ਸੀਨੀਅਰ ਅਤੇ ਵਧੇਰੇ ਯੋਗ ਡਾਕਟਰਾਂ ਦੀ ਯੋਗਤਾ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਡਾ. ਅਗਰਵਾਲ ਨੂੰ ਭਾਜਪਾ ਸਰਕਾਰ ਨੇ ਉਸ ਸਮੇਂ ਡੀ ਜੀ ਐੱਚ ਐੱਸ ਨਿਯੁਕਤ ਕੀਤਾ, ਜਦੋਂ ਦਿੱਲੀ ਸਟੇਟ ਕੈਂਸਰ ਇੰਸਟੀਚਿਊਟ ਵਿੱਚ ਹੋਈਆਂ ਨਿਯੁਕਤੀਆਂ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਵਿਜੀਲੈਂਸ ਜਾਂਚ ਚੱਲ ਰਹੀ ਸੀ। ਉਨ੍ਹਾਂ ਸਵਾਲ ਉਠਾਇਆ ਕਿ ਅਜਿਹੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਨੂੰ ਇੰਨੇ ਸੰਵੇਦਨਸ਼ੀਲ ਪ੍ਰਸ਼ਾਸਕੀ ਅਹੁਦੇ ਲਈ ਕਿਉਂ ਚੁਣਿਆ ਗਿਆ।

Advertisement
Advertisement
×