ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਸੁਣਵਾਈ 9 ਸਤੰਬਰ ਤੱਕ ਟਲੀ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੀ ਸਥਾਨਕ ਐਮਪੀ-ਐਮਐਲਏ ਅਦਾਲਤ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਸਬੰਧਤ ਮਾਣਹਾਨੀ ਮਾਮਲੇ ਦੀ ਸੁਣਵਾਈ ਹੁਣ 9 ਸਤੰਬਰ ਨੂੰ ਹੋਵੇਗੀ। ਇਸ ਮਾਮਲੇ ਵਿੱਚ ਸੁਣਵਾਈ ਸ਼ੁੱਕਰਵਾਰ ਨੂੰ ਹੋਣੀ ਸੀ, ਪਰ ਅਦਾਲਤ...
Advertisement

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਜ਼ਿਲ੍ਹੇ ਦੀ ਸਥਾਨਕ ਐਮਪੀ-ਐਮਐਲਏ ਅਦਾਲਤ ਵਿੱਚ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਸਬੰਧਤ ਮਾਣਹਾਨੀ ਮਾਮਲੇ ਦੀ ਸੁਣਵਾਈ ਹੁਣ 9 ਸਤੰਬਰ ਨੂੰ ਹੋਵੇਗੀ।

ਇਸ ਮਾਮਲੇ ਵਿੱਚ ਸੁਣਵਾਈ ਸ਼ੁੱਕਰਵਾਰ ਨੂੰ ਹੋਣੀ ਸੀ, ਪਰ ਅਦਾਲਤ ਨੇ ਰਾਹੁਲ ਗਾਂਧੀ ਦੇ ਵਕੀਲ ਵੱਲੋਂ ਸਮਾਂ ਮੰਗੇ ਜਾਣ ਮਗਰੋਂ ਅਗਲੀ ਸੁਣਵਾਈ ਲਈ ਤਰੀਕ 9 ਸਤੰਬਰ ਤੈਅ ਕੀਤੀ ਹੈ। ਇੱਕ ਵਕੀਲ ਨੇ ਇਹ ਜਾਣਕਾਰੀ ਦਿੱਤੀ।

Advertisement

ਇਸ ਮਾਮਲੇ ਵਿੱਚ ਮੁੱਦਈ ਭਾਜਪਾ ਨੇਤਾ ਵਿਜੈ ਮਿਸ਼ਰਾ ਦੇ ਵਕੀਲ ਸੰਤੋਸ਼ ਕੁਮਾਰ ਪਾਂਡੇ ਨੇ ਕਿਹਾ ਕਿ ਗਵਾਹ ਸ਼ੁੱਕਰਵਾਰ ਨੂੰ ਬਿਆਨ ਦੇਣ ਲਈ ਅਦਾਲਤ ਵਿੱਚ ਮੌਜੂਦ ਸੀ, ਪਰ ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਅਦਾਲਤ ਤੋਂ ਸਮਾਂ ਮੰਗਿਆ ਸੀ ਅਤੇ ਉਹ ਮੌਜੂਦ ਨਹੀਂ ਸਨ, ਇਸ ਲਈ ਸੁਣਵਾਈ ਨਹੀਂ ਹੋਈ। ਪਾਂਡੇ ਨੇ ਕਿਹਾ ਕਿ ਅਦਾਲਤ ਨੇ ਅਗਲੀ ਸੁਣਵਾਈ ਲਈ 9 ਸਤੰਬਰ ਦੀ ਤਰੀਕ ਤੈਅ ਕੀਤੀ ਹੈ।

ਇਸ ਦੇ ਨਾਲ ਹੀ ਰਾਹੁਲ ਗਾਂਧੀ ਦੇ ਵਕੀਲ ਕਾਸ਼ੀ ਪ੍ਰਸਾਦ ਸ਼ੁਕਲਾ ਨੇ ਕਿਹਾ, "ਕਿਉਂਕਿ ਮੈਂ ਅਦਾਲਤ ਤੋਂ ਮੌਕਾ ਲਿਆ ਹੈ, ਇਸ ਲਈ ਅਦਾਲਤ ਨੇ ਅਗਲੀ ਸੁਣਵਾਈ ਲਈ 9 ਸਤੰਬਰ ਦੀ ਤਰੀਕ ਤੈਅ ਕੀਤੀ ਹੈ।" ਕੋਤਵਾਲੀ ਦਿਹਾਤ ਇਲਾਕੇ ਦੇ ਹਨੂੰਮਾਨਗੰਜ ਦੇ ਰਹਿਣ ਵਾਲੇ ਭਾਜਪਾ ਨੇਤਾ ਵਿਜੈ ਮਿਸ਼ਰਾ ਨੇ ਸਾਲ 2018 ਵਿੱਚ ਰਾਹੁਲ ਗਾਂਧੀ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਐਮਪੀ-ਐਮਐਲਏ ਅਦਾਲਤ ਵਿੱਚ ਦਰਜ ਕਰਵਾਇਆ ਸੀ।

Advertisement