ਨਵੀਂ ਦਿੱਲੀ, 11 ਸਤੰਬਰ
ਦੇਸ਼ ਦੀ ਸਰਵਉਚ ਅਦਾਲਤ ਵੱਲੋਂ ਵਿਵਾਦਤ ਨਾਗਰਿਕਤਾ ਸੋਧ ਐਕਟ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਸਮੇਤ 220 ਜਨਹਿੱਤ ਪਟੀਸ਼ਨਾਂ ’ਤੇ 12 ਸਤੰਬਰ ਨੂੰ ਸੁਣਵਾਈ ਕੀਤੀ ਜਾਵੇਗੀ। ਚੀਫ਼ ਜਸਟਿਸ ਯੂ ਯੂ ਲਲਿਤ ਦੀ ਅਗਵਾਈ ਹੇਠਲਾ ਬੈਂਚ ਸੀਏਏ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ’ਤੇ ਸੁਣਵਾਈ ਕਰੇਗਾ ਜਿਸ ਨੂੰ ਲਾਗੂ ਕਰਨ ’ਤੇ ਦੇਸ਼ ਭਰ ’ਚ ਪ੍ਰਦਰਸ਼ਨ ਹੋਏ ਸਨ।