ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰੂ ਹਰਿਕ੍ਰਿਸ਼ਨ ਸਕੂਲਾਂ ਦੇ ਸਟਾਫ਼ ਦੇ ਬਕਾਏ ਸਬੰਧੀ ਸੁਣਵਾਈ

ਦਿੱਲੀ ਕਮੇਟੀ ਦੀਆਂ ਜਾਇਦਾਦਾਂ ਦੇ ਮੁਲਾਂਕਲਣ ਬਾਰੇ ਅਦਾਲਤ ਨਾ ਕੀਤੀ ਟਿੱਪਣੀ
ਜਾਣਕਾਰੀ ਦਿੰਦੇ ਹੋਏ ਜਗਦੀਪ ਸਿੰਘ ਕਾਹਲੋਂ। -ਫੋਟੋ: ਕੁਲਵਿੰਦਰ ਦਿਓਲ
Advertisement

ਅੱਜ ਦਿੱਲੀ ਹਾਈ ਕੋਰਟ ਵਿੱਚ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਸਟਾਫ਼ ਦੇ ਬਕਾਏ ਦੀ ਸੁਣਵਾਈ ਵੇਲੇ ਹਾਈ ਕੋਰਟ ਵੱਲੋਂ ਕੋਈ ਟਿੱਪਣੀ ਨਾ ਕਰਨ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਵਿਰੋਧੀਆਂ ’ਤੇ ਤਨਜ਼ ਕੱਸਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸੁਣਵਾਈ ਵੇਲੇ ਵਿਰੋਧੀ ਧਿਰ ਵੱਲੋਂ ਵਾਰ-ਵਾਰ ਕਹਿਣ ’ਤੇ ਵੀ ਕਮੇਟੀ ਦੀਆਂ ਜਾਇਦਾਦਾਂ ਵੇਚਣ ਜਾਂ ਉਹਨਾਂ ਦਾ ਮੁਲਾਂਕਣ ਕਰਨ ਸਬੰਧੀ ਹਾਈ ਕੋਰਟ ਨੇ ਕੋਈ ਟਿੱਪਣੀ ਨਹੀਂ ਕੀਤੀ। ਦੋਵਾਂ ਆਗੂਆਂ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਕੋਈ ਟਿੱਪਣੀ ਨਾ ਕਰਨ ’ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਪਰਮਜੀਤ ਸਿੰਘ ਸਰਨਾ ਬੌਖਲਾ ਗਏ ਹਨ। ਉਨ੍ਹਾਂ ਕਿਹਾ ਕਿ ਉਹ ਹਰ ਵੇਲੇ ਝੂਠੇ ਅਤੇ ਕੂੜ ਪ੍ਰਚਾਰ ਰਾਹੀਂ ਕੌਮ ਦੀਆਂ ਸੰਸਥਾਵਾਂ ਦੀ ਬਦਨਾਮੀ ਕਰਨ ਲੱਗੇ ਹਨ। ਅੱਜ ਇੱਥੇ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਹਾਈ ਕੋਰਟ ਵੱਲੋਂ ਜਦੋਂ ਵਾਰ-ਵਾਰ ਪਟੀਸ਼ਨਰਾਂ ਦੀ ਜਾਇਦਾਦਾਂ ਦੀ ਵਿਕਰੀ ਦੀ ਮੰਗ ’ਤੇ ਟਿੱਪਣੀ ਨਹੀਂ ਕੀਤੀ ਗਈ ਤਾਂ ਮਨਜੀਤ ਸਿੰਘ ਜੀ.ਕੇ. ਇਸ ਤਰੀਕੇ ਬੌਖਲਾ ਗਏ ਜਿਵੇਂ ਉਨ੍ਹਾਂ ਦਾ ਤਾਜ ਖੁੱਸ ਗਿਆ ਹੋਵੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਨੇ ਦਿੱਲੀ ਗੁਰਦੁਆਰਾ ਕਮੇਟੀ ਨੂੰ ਕਿਹਾ ਕਿ ਕਮੇਟੀ ਚੌਥੇ ਸ਼ਡਿਊਅਲ ਮੁਤਾਬਕ ਪੈਸੇ ਕਿਵੇਂ ਜੁਟਾਏਗੀ, ਇਸਦਾ ਹਲਫ਼ੀਆ ਬਿਆਨ ਦਾਇਰ ਕੀਤਾ ਜਾਵੇ, ਜੋ ਕੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਤਿੰਨ ਸ਼ਡਿਊਅਲ ਪਹਿਲਾਂ ਜਾ ਚੁੱਕੇ ਹਨ, ਜਿਨ੍ਹਾਂ ਮੁਤਾਬਕ 2006 ਤੋਂ 2018 ਤੱਕ ਦੀ ਅਦਾਇਗੀ ਅਗਸਤ 2025 ਤੱਕ ਕਰਨੀ ਸੀ। ਪਰ ਜੁਲਾਈ ਵਿਚ ਹੀ ਅਦਾਇਗੀ ਪੂਰੀ ਕਰ ਦਿੱਤੀ ਹੈ ਅਤੇ ਅੰਤਿਮ ਕਿਸ਼ਤ ਅਗਲੇ ਦੋ ਤਿੰਨ ਦਿਨਾਂ ਵਿੱਚ ਚਲੀ ਜਾਵੇਗੀ। ਉਨ੍ਹਾਂ ਅੱਗੇ ਕਿਹਾ, “ਅਸੀਂ ਪਹਿਲੇ ਤਿੰਨ ਸ਼ਡਿਊਅਲ ਮੁਤਾਬਕ ਅਦਾਇਗੀ ਕਰ ਕੇ ਆਪਣੀ ਸਾਖ ਸਾਬਤ ਕੀਤੀ ਹੈ।” ਉਨ੍ਹਾਂ ਇਹ ਵੀ ਦੱਸਿਆ ਕਿ ਜਨਵਰੀ 2025 ਤੋਂ ਜਿਹੜੇ ਮੁਲਾਜ਼ਮ ਸੇਵਾ ਮੁਕਤ ਹੋਣਗੇ, ਉਨ੍ਹਾਂ ਨੂੰ ਤਨਖ਼ਾਹ ਉਦੋਂ ਤੱਕ ਮਿਲਦੀ ਰਹੇਗੀ ਜਦੋਂ ਤੱਕ ਉਨ੍ਹਾਂ ਨੂੰ ਬਕਾਇਆ ਨਹੀਂ ਮਿਲ ਜਾਂਦਾ।

Advertisement
Advertisement