ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 23 ਮਈ
ਦਿੱਲੀ ਵਿਚ ਸਵੇਰ ਤੋਂ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਇਥੇ ਘੱਟੋ ਘੱਟ ਤਾਪਮਾਨ 17.2 ਡਿਗਰੀ ਦਰਜ ਕੀਤਾ ਗਿਆ। ਇਸ ਮੀਂਹ ਕਾਰਨ ਇਥੇ ਮਈ ਵਿਚ ਤਾਪਮਾਨ ਇੰਨਾ ਹੇਠਾਂ ਆਉਣ ਦਾ ਦਹਾਕਿਆਂ ਦਾ ਰਿਕਾਰਡ ਟੁੱਟ ਗਿਆ ਹੈ। ਇਸ ਤੋਂ ਪਹਿਲਾਂ 2 ਮਈ 1982 ਨੂੰ 15.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਕੇਦਾਰਨਾਥ ’ਚ ਬਰਫਬਾਰੀ ਅਤੇ ਮੀਂਹ ਕਾਰਨ ਠੰਢ ਵਧ ਗਈ ਹੈ। ਇਸ ਦੇ ਬਾਵਜੂਦ ਵੱਡੀ ਗਿਣਤੀ ਸ਼ਰਧਾਲੂ ਦਰਸ਼ਨਾਂ ਲਈ ਮੌਜੂਦ ਹਨ। ਦਿੱਲੀ ਵਿਚ ਮੀਂਹ ਕਾਰਨ 20 ਹਵਾਈ ਉਡਾਣਾਂ ਪ੍ਰਭਾਵਿਤ ਹੋਈਆਂ ਹਨ।