ਵਿਸ਼ਵ ਪੰਜਾਬੀ ਸੰਸਥਾ ਵੱਲੋਂ ਸਨਮਾਨ ਸਮਾਗਮ
ਵਿਸ਼ਵ ਪੰਜਾਬੀ ਸੰਸਥਾ ਵੱਲੋਂ ਵਿਸਾਖੀ ਦੇ ਸਬੰਧ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਦਿੱਲੀ ਦੇ ਲੈਫਟੀਨੈਂਟ ਗਵਰਨਰ...
ਵਿਸ਼ਵ ਪੰਜਾਬੀ ਸੰਸਥਾ ਵੱਲੋਂ ਵਿਸਾਖੀ ਦੇ ਸਬੰਧ ਵਿੱਚ ਕਰਵਾਏ ਗਏ ਸਮਾਗਮ ਦੌਰਾਨ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਦੀ ਮੌਜੂਦਗੀ ਵਿੱਚ ਰਾਕੇਸ਼ ਭਾਰਤੀ ਮਿੱਤਲ, ਰਾਜ ਕੁੰਦਰਾ, ਸੰਜੀਵ ਜੁਨੇਜਾ, ਪ੍ਰਭਤੇਜ ਸਿੰਘ ਭਾਟੀਆ, ਗੀਤਾ ਬਸਰਾ ਅਤੇ ਜੇਜੇ ਵਲਾਇਆ ਸਮੇਤ ਵੱਖ-ਵੱਖ ਖੇਤਰਾਂ ਦੀਆਂ ਕਈ ਉੱਘੀਆਂ ਸ਼ਖਸੀਅਤਾਂ ਨੂੰ ਸਮਾਰੋਹ ਵਿੱਚ ਸਨਮਾਨਿਤ ਕੀਤਾ ਗਿਆ। ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਵਿਸਾਖੀ ਸਿਰਫ਼ ਇੱਕ ਤਿਉਹਾਰ ਨਹੀਂ ਹੈ, ਸਗੋਂ ਸਾਡੀ ਪਛਾਣ ਅਤੇ ਸਮੂਹਿਕ ਭਾਵਨਾ ਦਾ ਜਸ਼ਨ ਹੈ। ਇਨ੍ਹਾਂ ਪੁਰਸਕਾਰਾਂ ਨਾਲ ਵਪਾਰਕ ਲੀਡਰਸ਼ਿਪ, ਸਿਨੇਮਾ, ਉੱਦਮਤਾ, ਪੱਤਰਕਾਰੀ, ਸਮਾਜ ਸੇਵਾ, ਖੇਡ ਪ੍ਰਸ਼ਾਸਨ, ਫੈਸ਼ਨ, ਮੀਡੀਆ, ਪ੍ਰਾਹੁਣਚਾਰੀ ਅਤੇ ਵਿਸ਼ਵ ਵਪਾਰ ਵਰਗੇ ਵੱਖ-ਵੱਖ ਖੇਤਰਾਂ ਵਿੱਚ ਕਾਰਜਸ਼ੀਲ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਪੰਜਾਬੀ ਸੰਸਥਾ ਸੱਭਿਆਚਾਰ, ਉੱਦਮ ਅਤੇ ਸਮਾਜਿਕ ਪ੍ਰਭਾਵ ਰਾਹੀਂ ਦੁਨੀਆ ਭਰ ਦੇ ਪੰਜਾਬੀਆਂ ਨੂੰ ਜੋੜਨ ਲਈ ਵਚਨਬੱਧ ਹੈ। ਇਹ ਮੰਚ ਉਨ੍ਹਾਂ ਲੋਕਾਂ ਨੂੰ ਸਮਰਪਿਤ ਹੈ ਜੋ ਦ੍ਰਿਸ਼ਟੀ ਅਤੇ ਉਦੇਸ਼ ਨਾਲ ਅਗਵਾਈ ਕਰਦੇ ਹਨ ਤੇ ਇਹ ਇਸ ਤੱਥ ਦਾ ਪ੍ਰਮਾਣ ਹੈ ਕਿ ਪੰਜਾਬ ਦੀ ਭਾਵਨਾ ਵਿਸ਼ਵ ਪੱਧਰ ’ਤੇ ਰੌਸ਼ਨ ਰਹਿੰਦੀ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਫਰੀਦਾਬਾਦ ਤੋਂ ਸਨਅਤਕਾਰ ਐੱਸ ਐੱਸ ਬਾਂਗਾ ਵੀ ਇਸ ਮੌਕੇ ਮੌਜੂਦ ਸਨ।

