ਨਿੱਜੀ ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਅਗਸਤ
ਡਾਇਟ ਕੜਕੜਡੂੰਮਾ ਵਿੱਚ ਨਿਯੁਕਤ ਅਸਿਸਟੈਂਟ ਪ੍ਰੋਫੈਸਰ ਪ੍ਰਦੀਪ ੋ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਨ੍ਹਾਂ ਆਗੂਆਂ ਵਿੱਚ ਪ੍ਰਕਾਸ਼ ਸਿੰਘ ਗਿੱਲ, ਜਸਵਿੰਦਰ ਕੌਰ, ਮਹਿੰਦਰਪਾਲ ਮੁੰਜਾਲ, ਸੁਨੀਲ ਕੁਮਾਰ ਬੇਦੀ ਅਤੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਡਾ. ਰਜਨੀ ਹੰਸ, ਮੋਨਿਕਾ, ਚੰਨਪ੍ਰੀਤ ਸਿੰਘ ਅਤੇ ਯਸ਼ਪਾਲ ਹੋਰਾਂ ਨੇ ਪ੍ਰਦੀਪ ਤਰਕਸ਼ ਦਾ ਸੁਆਗਤ ਕਰਦੇ ਹੋਏ ਸਿਰੋਪਾਓ ਰਾਹੀਂ ਉਨ੍ਹਾਂ ਦਾ ਸਨਮਾਨ ਕੀਤਾ। ਪ੍ਰਦੀਪ ਤਰਕਸ਼ਨ ਨੇ ਇਸ ਮੌਕੇ ਤੇ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਵੇਂ ਕਿ ਉਨ੍ਹਾਂ ਦਾ ਮੁੱਖ ਵਿਸ਼ਾ ‘ਸਪੈਸ਼ਲ ਐਜੂਕੇਸ਼ਨ’ ਹੈ। ਲੇਕਿਨ ਉਹ ਪੰਜਾਬੀ ਭਾਸ਼ਾ ਦੇ ਨਾਲ ਸੰਬੰਧਤ ਗਤੀਵਿਧੀਆਂ ਨੂੰ ਵੀ ਪਹਿਲ ਦੇ ਅਧਾਰ ’ਤੇ ਕਰਾਉਣਗੇ। ਉਨ੍ਹਾਂ ਨੇ ਐਸ.ਸੀ.ਈ.ਆਰ.ਟੀ. ਦੇ ਡਾਇਰੈਕਟਰ ਰਜਨੀਸ਼ ਕੁੱਮਾਰ ਆਈ.ਏ.ਐਸ. ਅਤੇ ਡਿਪਟੀ ਡਾਇਰੈਕਟਰ ਡਾ. ਨਾਹਰ ਸਿੰਘ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਵੱਲੋਂ ਪੰਜਾਬੀ ਭਾਸ਼ਾ ਦੇ ਕਾਰਜਾਂ ਲਈ ਪੂਰੀ ਤਰ੍ਹਾਂ ਥਾਪੜਾ ਦਿੱਤਾ ਗਿਆ ਹੈ ਤਾਂ ਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਪੜ੍ਹਨ ਵਾਲੇ ਵਿਦਿਆਰਥੀਆਂ ਅਤੇ ਪੰਜਾਬੀ ਅਧਿਆਪਕਾਂ ਲਈ ਪੂਰੀ ਤਨਦੇਹੀ ਨਾਲ ਸੁਚੱਜੇ ਢੰਗ ਨਾਲ ਕੰਮ ਕਰ ਸਕਣ। ਉਨ੍ਹਾਂ ਨੇ ਪੰਜਾਬੀ ਹੈਲਪਲਾਈਨ ਦੇ ਆਗੂਆਂ ਦਾ ਵੀ ਧੰਨਵਾਦ ਕੀਤਾ ਕਿ ਜਿਸ ਤਰ੍ਹਾਂ ਉਹ ਦਿੱਲੀ ਵਿੱਚ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਯਤਨਸ਼ੀਲ ਹਨ ਤੇ ਸਕੂਲੀ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਪੱਧਰ ਤੇ ਕਾਰਜ ਕਰਦੇ ਹੋਏ ਉਨ੍ਹਾਂ ਨੂੰ ਪੰਜਾਬੀ ਸਾਹਿਤ ਨਾਲ ਜੋੜਨ ਦਾ ਉਪਰਾਲਾ ਕਾਬਲੇ ਤਾਰੀਫ਼ ਹੈ।